01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 06-12-2025
ਡੇਹਲੋਂ, 5 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਵਿਖੇ ਸੰਤ ਬਾਬਾ ਅਮਰ ਸਿੰਘ ਮੁਖੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ, ਡੀ. ਡੀ. ਓ. ਰਾਜਿੰਦਰ ਕੌਰ, ਸਕੂਲ ਇੰਚਾਰਜ ਜਗਵੀਰ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ¢ ਹਰ ਸਾਲ ਦੀ ਤਰਾਂ ਮਨਜੋਤ ਕੌਰ ਅਮਰੀਕਾ ਸਪੁੱਤਰੀ ਕਮਿੱਕਰ ਸਿੰਘ ਸਾਬਕਾ ਸਰਪੰਚ ਦੁਆਰਾ ਅੱਠਵੀਂ, ਦਸਵੀਂ, ਬਾਰ੍ਹਵੀਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੰਜ ਹਜ਼ਾਰ ਪ੍ਰਤੀ ਵਿਦਿਆਰਥੀ ਨਗਦ ਇਨਾਮ ਅਤੇ ਪ੍ਰਕਾਸ਼ ਕੌਰ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ¢ ਜ਼ਿਕਰਯੋਗ ਹੈ ਕਿ ਕਮਿੱਕਰ ਸਿੰਘ ਵਲੋਂ ਇਸ ਐਵਾਰਡ ਦੀ ਸ਼ੁਰੂਆਤ 25 ਨਵੰਬਰ 2010 ਨੂੰ ਸਵਰਗਵਾਸੀ ਧਰਮ ਪਤਨੀ ਪ੍ਰਕਾਸ਼ ਕੌਰ ਦੀ ਯਾਦ ਵਿਚ ਕੀਤੀ ਗਈ ਸੀ¢ ਇਸ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਵੀ ਨਗਦ ਇਨਾਮ ਦਿੱਤੇ ਗਏ¢ ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦਿੱਤੇ ਗਏ¢ ਡੀ. ਡੀ. ਓ. ਰਾਜਿੰਦਰ ਕੌਰ, ਇੰਚਾਰਜ ਜਗਵੀਰ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਭਾਈ ਪਰਮਜੀਤ ਸਿੰਘ, ਭਾਈ ਗੁਰਨਾਮ ਸਿੰਘ, ਮਨਜਿੰਦਰ ਸਿੰਘ ਕੈਨੇਡਾ, ਮਸਤਾਨ ਸਿੰਘ, ਰਛਪਾਲ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਸਰਪੰਚ ਹਰਮੀਤ ਸਿੰਘ ਹੈਪੀ ਖੱਟੜਾ, ਜਸਵਿੰਦਰ ਕੌਰ ਸਮੇਤ ਸਮੂਹ ਐੱਸ. ਐੱਮ. ਸੀ. ਮੈਂਬਰ ਤੇ ਸਮੂਹ ਸਟਾਫ਼ ਹਾਜ਼ਰ ਸਨ¢
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਨੇ ਸਹੋਦਿਆ ਸਕੂਲ ਖੇਡਾਂ ਕਰਵਾਈਆਂ ਅਗਲੀ ਖ਼ਬਰ ਜੈਨ ਸਕੂਲ ਦੀ ਮਨਵੀਰ ਕੌਰ ਵਲੋਂ ਸਹੋਦਿਆ ਅੰਤਰ-ਸਕੂਲ ਪੇਂਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।