31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਸ਼ਵ ਏਡਜ਼ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 06-12-2025
ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ ਵਿੱਚ ਸੀ. ਐਚ. ਸੀ. ਮਾਨੂੰਪੁਰ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ | ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਕਿਹਾ ਕਿ ਜਾਗਰੂਕਤਾ ਏਡਜ਼ ਨੂੰ ਖ਼ਤਮ ਕਰਨ ਲਈ ਇਕ ਕਾਰਗਰ ਹਥਿਆਰ ਹੈ | ਸਰਕਾਰੀ ਹਸਪਤਾਲਾਂ ਵਿੱਚ ਐਚ. ਆਈ. ਵੀ. ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਸਮੇਂ ਡਾ. ਨਵਜੋਤ, ਡਾ. ਰਾਜਵੀਰ ਕੌਰ, ਮੰਜੂ ਅਰੋੜਾ, ਅਰੁਣਦੀਪ ਕੌਰ, ਮਨਿੰਦਰਜੀਤ ਕੌਰ, ਕਮਲਜੀਤ ਕੌਰ, ਅਮਿਤ ਪੋਲ, ਜਗਦੀਪ ਸਿੰਘ, ਮੁਨੀਸ਼ ਘੁਲਾਟੀ, ਮਨਰਾਜ ਵਾਲੀਆ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੇ ਨਾਮੀ ਖੇਡ ਮੇਲਿਆਂ 'ਚ ਸ਼ੁਮਾਰ ਰਾਮਗੜ੍ਹ ਦੇ ਖੇਡ ਮੇਲੇ ਤੇ ਧਨੌਰੀ ਦੀ ਕਬੱਡੀ ਟੀਮ ਨੇ ਜਿੱਤਿਆ ਖ਼ਿਤਾਬ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮੱਥਾ ਟੇਕਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।