31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ ਕਾਂਗਰਸ - ਦਿਲਬਰ ਮੁਹੰਮਦ ਖਾਨ

ਅਜੀਤ ਡੈਸਕ 06-12-2025
ਖੰਨਾ, 5 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਸਪਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ |
ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਜੇ 'ਆਪ' ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣ ਪ੍ਰਕਿਰਿਆਵਾਂ ਵਿੱਚ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜਾਂ ਕੋਈ ਬੇਨਿਯਮੀ ਵਰਤੀ, ਤਾਂ ਕਾਂਗਰਸ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ | ਦਿਲਬਰ ਮੁਹੰਮਦ ਖਾਨ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਸਿਆਸੀ ਬਦਲਾਖੋਰੀ ਦੀ ਭਾਵਨਾ ਸਿਖਰ 'ਤੇ ਹੈ | ਉਨ੍ਹਾਂ ਨੇ ਅਕਾਲੀ ਦਲ ਦੇ ਆਗੂ ਦੀ ਪਤਨੀ ਕੰਚਨਪ੍ਰੀਤ ਕੌਰ ਖ਼ਿਲਾਫ਼ ਹੋਈ ਕਾਰਵਾਈ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਸੀ | ਦਿਲਬਰ ਮੁਹੰਮਦ ਖਾਨ ਨੇ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਰਾਖੀ ਲਈ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਵੀ ਗੈਰ-ਲੋਕਤੰਤਰੀ ਕਦਮ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸ਼ਬਦ ਗਾਇਨ ਮੁਕਾਬਲਿਆਂ 'ਚ ਸਰਕਾਰੀ ਸਕੂਲ ਦੇ ਲੜਕੇ ਅੱਵਲ ਅਗਲੀ ਖ਼ਬਰ ਪੰਜਾਬ ਦੇ ਨਾਮੀ ਖੇਡ ਮੇਲਿਆਂ 'ਚ ਸ਼ੁਮਾਰ ਰਾਮਗੜ੍ਹ ਦੇ ਖੇਡ ਮੇਲੇ ਤੇ ਧਨੌਰੀ ਦੀ ਕਬੱਡੀ ਟੀਮ ਨੇ ਜਿੱਤਿਆ ਖ਼ਿਤਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।