31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ਼ਬਦ ਗਾਇਨ ਮੁਕਾਬਲਿਆਂ 'ਚ ਸਰਕਾਰੀ ਸਕੂਲ ਦੇ ਲੜਕੇ ਅੱਵਲ

ਅਜੀਤ ਡੈਸਕ 06-12-2025
ਮਾਛੀਵਾੜਾ ਸਾਹਿਬ, 5 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਐੱਸ. ਐੱਸ. ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਵੀਰ ਬਾਲ ਦਿਵਸ ਦੇ ਅੰਤਰਗਤ ਬਲਾਕ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ 'ਚ ਬਲਾਕ 'ਚੋਂ ਪਹਿਲੇ ਸਥਾਨ 'ਤੇ ਰਹੇ ¢ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਨਿਰੰਜਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਕੰਨਿਆ ਸਕੂਲ ਮਾਛੀਵਾੜਾ ਵਿਖੇ ਕਰਵਾਏ ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਵਿਦਿਆਰਥੀ ਸ਼ਿਵਾਂਸ਼ ਨਰੂਲਾ, ਸੁਖਪ੍ਰੀਤ ਸਿੰਘ ਅਤੇ ਹਰਸ਼ਦੀਪ ਸਿੰਘ ਬਲਾਕ 'ਚੋਂ ਪਹਿਲੇ ਸਥਾਨ 'ਤੇ ਰਹੇ ¢ ਇਨ੍ਹਾਂ ਮੁਕਾਬਲਿਆਂ ਵਿਚ 7 ਸਕੂਲਾਂ ਦੀ ਟੀਮ ਨੇ ਭਾਗ ਲਿਆ¢ ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਮੁਖੀ ਨਿਰੰਜਨ ਕੁਮਾਰ ਨੇ ਸਵੇਰ ਦੀ ਸਭਾ ਵਿਚ ਸਨਮਾਨਿਤ ਕੀਤਾ¢ ਇਸ ਮੌਕੇ ਗਾਈਡ ਅਧਿਆਪਕ ਮੀਨਾਕਸ਼ੀ ਸ਼ਰਮਾ ਅਤੇ ਸਟਾਫ਼ ਹਾਜ਼ਰ ਸੀ¢
ਪਿਛਲੀ ਖ਼ਬਰ ਦਿਵਿਆਂਗ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਪੇਸ਼ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ ਕਾਂਗਰਸ - ਦਿਲਬਰ ਮੁਹੰਮਦ ਖਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।