31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਦਿਵਿਆਂਗ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵੰਨਗੀਆਂ ਪੇਸ਼

ਅਜੀਤ ਡੈਸਕ 06-12-2025
ਮਾਛੀਵਾੜਾ ਸਾਹਿਬ, 5 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੜ੍ਹੀ ਤਰਖਾਣਾ-2 ਵਿਖੇ ਵਿਸ਼ਵ ਦਿਵਿਆਂਗ ਜਨ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਬਲਾਕ ਸਿੱਖਿਆ ਅਫ਼ਸਰ ਰਾਮ ਕੁਮਾਰ ਪੁੱਜੇ¢ ਸਕੂਲੀ ਵਿਦਿਆਰਥੀਆਂ ਵਲੋਂ ਭਾਸ਼ਣ, ਕੋਰਿਓਗ੍ਰਾਫ਼ੀ, ਕਵਿਤਾ ਆਦਿ ਵੰਨਗੀਆਂ ਪੇਸ਼ ਕੀਤੀਆਂ ਗਈਆਂ¢ ਰਾਮ ਕੁਮਾਰ ਨੇ ਸਰਕਾਰੀ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਚਾਨਣਾ ਪਾਇਆ¢ ਸਕੂਲ ਮੁਖੀ ਕੁਸ਼ਲਦੀਪ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ¢ ਸਕੂਲ ਵਲੋਂ ਦਿਵਿਆਂਗ ਵਿਦਿਆਰਥੀਆਂ ਨੂੰ ਸਿੱਖਿਆਦਾਇਕ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ¢ ਮੁੱਖ ਮਹਿਮਾਨ ਰਾਮ ਕੁਮਾਰ ਨੂੰ ਸਕੂਲ ਤੇ ਗ੍ਰਾਮ ਪੰਚਾਇਤ ਵਲੋਂ ਲੋਈ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ¢ ਇਸ ਮੌਕੇ ਲਖਵਿੰਦਰ ਸਿੰਘ, ਗੁਰਵੀਰ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਪਲਵਿੰਦਰ ਕੌਰ, ਰਵਿੰਦਰ ਕੌਰ, ਸੁਨੀਤਾ, ਕਮਲਜੀਤ ਕੌਰ, ਗੁਰਵੀਰ ਕੌਰ, ਪਵਨ ਕੁਮਾਰ, ਅਮਰੀਸ਼ ਭੋਲਾ ਹਾਜ਼ਰ ਸਨ¢
ਪਿਛਲੀ ਖ਼ਬਰ ਪੰਜਾਬੀ ਸਾਹਿਤ-ਸੱਭਿਆਚਾਰਕ ਮੰਚ ਵਲੋਂ ਸਾਲਾਨਾ ਸਮਾਗਮ ਕਰਵਾਉਣ ਸੰਬੰਧੀ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਸ਼ਬਦ ਗਾਇਨ ਮੁਕਾਬਲਿਆਂ 'ਚ ਸਰਕਾਰੀ ਸਕੂਲ ਦੇ ਲੜਕੇ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।