28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁੱਜਰਵਾਲ ਵਿਖੇ ਸ਼ਹੀਦੀ ਸਮਾਗਮ ਦੌਰਾਨ ਅੱਖਾਂ ਦੀ ਜਾਂਚ ਸੰਬੰਧੀ ਕੈਂਪ

ਗੁੱਜਰਵਾਲ ਵਿਖੇ ਅੱਖਾਂ ਦੀ ਜਾਂਚ ਕੈਂਪ ਸਮੇਂ ਜਥੇਦਾਰ ਜਗਰੂਪ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਬਾਬਾ ਖ਼ੁਸ਼ਕਿਸਮਤ ਸਿੰਘ, ਰਣਧੀਰ ਸਿੰਘ ਕਾਕਾ, ਗੁਰਦੀਪ ਸਿੰਘ ਧਾਲੀਵਾਲ ਤੇ ਹੋਰ | ਤਸਵੀਰ: ਗੁਰਵਿੰਦਰ ਸਿੰਘ ਹੈਪੀ <br/> 21-12-2025
ਜੋਧਾਂ, 20 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਬਾਬਾ ਜੀਵਨ ਸਿੰਘ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਆਰੰਭ ਹੋਏ ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਸ਼ੰਕਰਾ ਨੰਦ ਅੱਖਾਂ ਦੇ ਹਸਪਤਾਲ ਮੁੱਲਾਂਪੁਰ ਵਲੋਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ¢ ਇਸ ਮੌਕੇ ਪ੍ਰਬੰਧਕ ਜਥੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਦੀ ਅਗਵਾਈ ਹੇਠ ਹੋ ਰਹੇ ਸਾਲਾਨਾ ਸਮਾਗਮ ਦੌਰਾਨ ਕੱਲ੍ਹ 21 ਦਸੰਬਰ ਨੂੰ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਜਾਵੇਗਾ | ਨਗਰ ਕੀਰਤਨ ਪਿੰਡ ਗੁੱਜਰਵਾਲ ਤੋਂ ਆਰੰਭ ਹੋ ਕੇ ਲੋਹਗੜ੍ਹ, ਮਹਿਮਾ ਸਿੰਘ ਵਾਲਾ, ਨਾਰੰਗਵਾਲ, ਆਸੀ ਕਲਾਂ, ਕਿਲ੍ਹਾ ਰਾਏਪੁਰ, ਸਾਇਆਂ ਕਲਾਂ, ਕੈਂਡ ਆਦਿ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਆਲਮਗੀਰ ਸਾਹਿਬ ਵਿਖੇ ਸੰਪੂਰਨ ਹੋਵੇਗਾ¢ ਮਿਤੀ 22 ਦਸੰਬਰ ਨੂੰ ਰਾਗੀ ਢਾਡੀ ਦਰਬਾਰ ਸਜੇਗਾ | ਇਸ ਮੌਕੇ ਜਸਵਿੰਦਰ ਸਿੰਘ ਗਰੇਵਾਲ ਸਾਬਕਾ ਸਰਪੰਚ, ਬੂਟਾ ਸਿੰਘ ਧਾਲੀਵਾਲ, ਬਾਬਾ ਖ਼ੁਸ਼ਕਿਸਮਤ ਸਿੰਘ ਆਸੀ ਕਲਾਂ, ਮੈਨੇਜਰ ਜਗਦੀਸ਼ ਸਿੰਘ, ਰਣਧੀਰ ਸਿੰਘ ਕਾਕਾ, ਮਨਦੀਪ ਸਿੰਘ, ਪ੍ਰਦੀਪ ਭਨੋਟ, ਗੁਰਦੀਪ ਸਿੰਘ ਧਾਲੀਵਾਲ, ਹਰਮੇਲ ਸਿੰਘ ਟੀਟੂ ਸਰੋਏ, ਸੰਤੋਖ ਸਿੰਘ ਡੁਬਈ, ਡਾ. ਅਰਬਾਜ਼, ਪਲਕ ਔਪਟਮ, ਸੰਦੀਪ ਔਪਟਮ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਰਾਗੀ ਨਿਰਮਲ ਸਿੰਘ, ਨਿਰੰਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਬਲਾਕ ਸੰਮਤੀ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਖ਼ਾਲਸਾ ਸਕੂਲ ਦਾ ਵਿਦਿਆਰਥੀ ਨੈਸ਼ਨਲ ਪੱਧਰ ਹੈਂਡਬਾਲ ਖੇਡ ਮੁਕਾਬਲੇ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।