28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਸਾਹਨੇਵਾਲ ਵਿਖੇ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਪਹੰੁਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਸਨਮਾਨਿਤ ਕਰਨ ਸਮੇਂ ਥਾਣਾ ਮੁਖੀ ਗੁਰਮੁਖ ਸਿੰਘ, ਮੁੱਖ ਮੁਨਸ਼ੀ ਅਮਨਦੀਪ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ ਤੇ ਹੋਰ | (ਸੱਜੇ) ਪੰਜਾਬੀ ਕਲਾਕਾਰ ਆਤਮਾ ਬੁੱਢੇਵਾਲੀਆ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਦੇ ਹੋਏ | ਤਸਵੀਰਾਂ : ਹਨੀ ਚਾਠਲੀ <br/> 21-12-2025
ਸਾਹਨੇਵਾਲ, 20 ਦਸੰਬਰ (ਹਨੀ ਚਾਠਲੀ)-ਪੀਰ ਬਾਬਾ ਬੋਹੜੀ ਸ਼ਾਹ ਦੀ ਯਾਦ ਵਿਚ 32ਵਾਂ ਸਲਾਨਾ ਭੰਡਾਰਾ ਅਤੇ ਸਭਿਆਚਾਰਕ ਪ੍ਰੋਗਰਾਮ ਪੀਰ ਬਾਬਾ ਬੋਹੜੀ ਸ਼ਾਹ ਦੀ ਦਰਗਾਹ 'ਤੇ ਨੇੜੇ ਥਾਣਾ ਸਾਹਨੇਵਾਲ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਦਰਗਾਹ 'ਤੇ ਚਾਦਰ ਝੜਾਉਣ ਅਤੇ ਝੰਡੇ ਦੀ ਰਸਮ ਥਾਣਾ ਮੁਖੀ ਗੁਰਮੁਖ ਸਿੰਘ, ਦਰਗਾਹ ਦੇ ਮੁੱਖ ਸੇਵਾਦਾਰ ਧਰਮਿੰਦਰ ਕੁਮਾਰ, ਮੁੱਖ ਮੁਨਸ਼ੀ ਅਮਨਦੀਪ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ ਵਲੋਂ ਅਦਾ ਕੀਤੀ ਗਈ | ਇਸ ਮੌਕੇ ਸਭਿਆਚਾਰਕ ਮੇਲੇ 'ਚ ਜਿੱਥੇ ਪੰਜਾਬ ਦੇ ਉੱਚ ਕੋਟੀ ਦੇ ਕਲਾਕਾਰ ਜਿਸ 'ਚ ਆਤਮਾ ਬੁੱਢੇਵਾਲੀਆ, ਵੀਰ ਸੁਖਵੰਤ ਤੇ ਰੇਨੂੰ ਰਣਜੀਤ ਤੋਂ ਇਲਾਵਾ ਹੋਰ ਕਲਾਕਾਰਾਂ ਨੇ ਹਿੱਸਾ ਲਿਆ, ਉੱਥੇ ਹੀ ਕੱਵਾਲਾਂ ਨੇ ਵੀ ਦਰਗਾਹ 'ਤੇ ਕੱਵਾਲੀਆਂ ਗਾ ਕੇ ਖੂਬ ਰੰਗ ਬੰਨਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਅਸੀਂ ਆਪਣੇ ਸਭਿਆਚਾਰਕ ਨੂੰ ਭੁੱਲਦੇ ਜਾ ਰਹੇ ਹਾਂ ਅਤੇ ਅਸੀਂ ਹੁਣ ਪੱਛਮੀ ਸਭਿਅਤਾ ਅਨੁਸਾਰ ਆਪਣੇ ਪ੍ਰੋਗਰਾਮ ਕਰਨ ਲੱਗ ਪਏ ਹਾਂ | ਇਸ ਮੌਕੇ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਬੋਪਾਰਾਏ ਏ. ਸੀ. ਪੀ. ਇੰਡਸਟਰੀਅਲ ਏਰੀਆ ਏ, ਪਵਨਦੀਪ ਸਿੰਘ ਰੀਡਰ, ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਮਨਜਿੰਦਰ ਸਿੰਘ ਭੋਲਾ ਮਾਂਗਟ, ਸੀਨੀਅਰ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ, ਮੀਤ ਪ੍ਰਧਾਨ ਸਵਰਨ ਸੋਨੀ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਪ੍ਰਧਾਨ ਗੁਰਦੀਪ ਸਿੰਘ ਕੌਲ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਪੂਜਾ ਭਾਟੀਆ, ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ, ਪ੍ਰਧਾਨ ਵਿਜੇ ਪੁਰੀ, ਪ੍ਰਧਾਨ ਦਵਿੰਦਰ ਝੱਜ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਪਲਵਿੰਦਰ ਸਿੰਘ, ਬਲਾਕ ਪ੍ਰਧਾਨ ਕੁਲਦੀਪ ਐਰੀ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਬੱਬੂ ਬਿਰਦੀ, ਬੱਬੂ, ਕੌਂਸਲਰ ਅਮਨਜੋਤ ਪਨੇਸਰ ਆਦਿ ਹਾਜ਼ਰ ਸਨ | ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਅਵਤਾਰ ਨੰਦਪੁਰੀ ਨੇ ਨਿਭਾਈ |
ਪਿਛਲੀ ਖ਼ਬਰ 26ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕਸ ਵਿਚ ਜਿੱਤੇ ਤਗਮੇ ਅਗਲੀ ਖ਼ਬਰ ਨਿਤਿਨ ਕੁਮਾਰ ਨੇ ਪੈਰਾ ਏਸ਼ੀਆਈ ਯੂਥ ਖੇਡਾਂ 'ਚ ਜਿੱਤਿਆ ਕਾਂਸੀ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।