19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਦਹਿੜੂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ 24 ਨੂੰ

ਅਜੀਤ ਡੈਸਕ 22-12-2025
ਬੀਜਾ, 21 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਨਜ਼ਦੀਕੀ ਪਿੰਡ ਦਹਿੜੂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਐਨ. ਆਰ. ਆਈਜ਼ ਅਤੇ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ 24 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ¢ ਇਸ ਸਮਾਗਮ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲੇ ਅਤੇ ਦੀਵਾਨਾਂ ਦੀ ਹਾਜ਼ਰੀ ਭਰਨ ਲਈ ਅਤੇ ਪੰਥ ਦੇ ਪ੍ਰਸਿੱਧ ਬਾਬਾ ਹਰਦੇਵ ਸਿੰਘ ਮਕਸੂਦੜੇ ਵਾਲੇ ਪਹੁੰਚ ਰਹੇ ਹਨ ¢
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਨੇ ਸੜਕ ਦੀ ਜਗ੍ਹਾ 'ਚ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਕੀਤੇ ਨੋਟਿਸ ਜਾਰੀ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਵਲੋਂ ਸ਼ਾਨਦਾਰ ਜਿੱਤ ਬਾਅਦ ਸੀਨੀਅਰ ਆਗੂ ਸਿਸੋਦੀਆ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।