22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕੀਰਤਨ ਸਮਾਗਮ

ਅਜੀਤ ਡੈਸਕ 24-12-2025
ਸਾਹਨੇਵਾਲ, 23 ਦਸੰਬਰ (ਹਨੀ ਚਾਠਲੀ)-ਪੰਥ ਪ੍ਰਸਿੱਧ ਪ੍ਰਚਾਰਕ ਤੇ ਕਥਾਵਾਚਕ ਸੰਤ ਬਾਬਾ ਹਰੀ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਕਲਗ਼ੀਧਰ ਅਕੈਡਮੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਪਰਮ ਪੂਜਨੀਕ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਸਮਾਗਮ ਦੀ ਸ਼ੁਰੂਆਤ 'ਮਿੱਤਰ ਪਿਆਰੇ ਨੂੰ.. ' ਸ਼ਬਦ ਦੁਆਰਾ ਕੀਤੀ ਗਈ | ਇਸ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਕਰਦੇ ਹੋਏ ਕਲਗ਼ੀਧਰ ਟਰੱਸਟ ਦੇ ਚੇਅਰਮੈਨ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਇਹਨਾਂ ਲਾਸਾਨੀ ਸ਼ਹੀਦੀਆਂ ਦੇ ਇਤਿਹਾਸਕ ਪਿਛੋਕੜ ਤੋਂ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਦਸਮੇਸ਼ ਪਿਤਾ ਜੀ ਦੀ ਸਿਫ਼ਤ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ | ਇਸ ਮੌਕੇ 'ਤੇ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਅਤੇ ਸਕੂਲ ਦੇ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਵੀ ਸਿੱਖ ਇਤਿਹਾਸ ਦੀ ਇਸ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ |
ਪਿਛਲੀ ਖ਼ਬਰ ਗ੍ਰੀਨ ਗਰੋਵ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਮਾਤਾ ਸ਼ਕੁੰਤਲਾ ਰਾਣੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।