22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਅਜੀਤ ਡੈਸਕ 24-12-2025
ਬੀਜਾ, 23 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ 35 ਸਾਲਾ ਤੋਂ ਇਲਾਕੇ ਵਿੱਚ ਵਿੱਦਿਆ ਦਾ ਚਾਨਣ ਫੈਲਾ ਰਹੇ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਡਾਇਰੈਕਟਰ ਗੁਰਮਿੰਦਰ ਕੌਰ ਅਤੇ ਚੇਅਰਮੈਨ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ |
ਇਸ ਸਭਿਆਚਾਰਕ ਪ੍ਰੋਗਰਾਮ ਉਡਾਨ, ਰੰਗਾਂ ਅਤੇ ਖ਼ੁਸ਼ੀਆਂ ਦੀ ਉਡਾਨ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ: ਰਵਿੰਦਰ ਵਰਮਾ ਮੈਨੇਜਿੰਗ ਡਾਇਰੈਕਟਰ ਗੰਗਾ ਐਕਰੋ ਵੂਲਸ ਲਿਮਟਿਡ ਦੀ ਸ਼ਾਨਦਾਰ ਆਮਦ ਨਾਲ ਕੀਤੀ ਗਈ | ਮੁੱਖ ਮਹਿਮਾਨ ਦਾ ਸਵਾਗਤ ਸਕੂਲ ਐਮ. ਡੀ ਗੁਰਮਿੰਦਰ ਕੌਰ, ਚੇਅਰਮੈਨ ਬਲਬੀਰ ਸਿੰਘ, ਪਿ੍ੰਸੀਪਲ ਸੁਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਾਹਿਗੁਰੂ ਦੇ ਨਾਮ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ | ਇਹਨਾਂ ਵਿਦਿਆਰਥੀਆਂ ਵੱਲੋਂ ਮੋਬਾਈਲ ਫ਼ੋਨ ਅਡਿਕਸ਼ਨ ਦੀ ਲਾਜਵਾਬ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ | ਇਸ ਮੌਕੇ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਨਾਚ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਪ੍ਰੋਗਰਾਮ ਦੀ ਸਮਾਪਤੀ 'ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਗੁਰਮਿੰਦਰ ਕੌਰ ਨੇ ਬੱਚਿਆਂ ਅਤੇ ਮਾਪਿਆਂ ਲਈ ਬਹੁਤ ਵਧੀਆ ਸੁਨੇਹਾ ਦਿੱਤਾ |
ਪਿਛਲੀ ਖ਼ਬਰ ਸੰਤ ਕਿ੍ਪਾਲ ਸਿੰਘ ਪਬਲਿਕ ਸਕੂਲ ਵਿਖੇ ਦੋ ਦਿਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਗ੍ਰੀਨ ਗਰੋਵ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।