22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੰਤ ਕਿ੍ਪਾਲ ਸਿੰਘ ਪਬਲਿਕ ਸਕੂਲ ਵਿਖੇ ਦੋ ਦਿਨਾ ਅਥਲੈਟਿਕ ਮੀਟ ਕਰਵਾਈ

ਅਜੀਤ ਡੈਸਕ 24-12-2025
ਸਮਰਾਲਾ, 23 ਦਸੰਬਰ (ਗੋਪਾਲ ਸੋਫਤ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ਦੋ ਦਿਨਾਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪਹਿਲੇ ਦਿਨ ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੇਖੋਂ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਵੱਲੋਂ ਬੈਂਡ ਨਾਲ ਮੁੱਖ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਮੁੱਖ ਮਹਿਮਾਨਾਂ ਦੁਆਰਾ ਖੇਡ ਮਸ਼ਾਲ ਜਗਾ ਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੇ ਦੂਜੇ ਦਿਨ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ, ਐਡਵੋਕੇਟ ਨਿਰਮੈਲ ਸਿੰਘ ਮਾਨ ਅਤੇ ਨੀਸ਼ੂ ਸ਼ਰਮਾ ਆਦਿ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਬੱਚਿਆਂ ਨੇ ਦੌੜਾਂ, ਬਲਾਇੰਡ ਪੌਟ, ਰਿਲੇ ਰੇਸ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਦਮਦਾਰ ਪ੍ਰਦਰਸ਼ਨ ਕੀਤਾ | ਅੰਤ ਵਿਚ ਮਹਿਮਾਨਾਂ ਨੇ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਮੈਡਮ ਜਸਵੀਰ ਕੌਰ ਮਾਨ ਵੱਲੋਂ ਸਾਰੇ ਮਹਿਮਾਨਾਂ, ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁੱਡਅਰਥ ਸਕੂਲ ਸਿਆੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਯਾਦਾਂ ਨਾਲ ਸਮਾਪਤ ਅਗਲੀ ਖ਼ਬਰ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।