21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਐੱਸ. ਐੱਸ. ਪੀ. ਨੇ ਲਿਆ ਜਾਇਜ਼ਾ

ਅਜੀਤ ਡੈਸਕ 24-12-2025
ਮਾਛੀਵਾੜਾ ਸਾਹਿਬ, 23 ਦਸੰਬਰ (ਰਾਜਦੀਪ ਸਿੰਘ ਅਲਬੇਲਾ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਵਲੋਂ ਜੋੜ ਮੇਲ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਐੱਸ. ਐੱਸ. ਪੀ. ਖੰਨਾ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕਿਹਾ ਕਿ ਜੋੜ ਮੇਲ 'ਤੇ ਪੁੱਜ ਰਹੀਆਂ ਸੰਗਤਾਂ ਦੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਹੈ ਅਤੇ 5 ਪਾਰਕਿੰਗ ਸਥਾਨ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰ ਸੀ. ਸੀ. ਟੀ. ਵੀ ਕੈਮਰਾ ਵੀ ਲਗਾਏ ਗਏ ਹਨ ਤਾਂ ਜੋ ਜੇਕਰ ਕੋਈ ਸੰਗਤ ਵਿਚ ਸ਼ਰਾਰਤੀ ਅਨਸਰ ਘੁੰਮਦਾ ਹੈ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ | ਐੱਸ. ਐੱਸ. ਪੀ. ਨੇ ਦੱਸਿਆ ਕਿ ਜੇਬ ਕਤਰਿਆਂ ਦੇ ਪੋਸਟਰ ਲਗਾਏ ਗਏ ਹਨ ਤਾਂ ਜੋ ਸੰਗਤਾਂ ਉਨ੍ਹਾਂ ਤੋਂ ਬਚ ਸਕਣ |
ਪਿਛਲੀ ਖ਼ਬਰ ਪਿੰਡ ਦਹਿੜੂ ਵਿਖੇ ਤੀਸਰੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਸਮਾਗਮ ਅੱਜ <br/> ਅਗਲੀ ਖ਼ਬਰ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।