21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੋਰਾਹਾ ਸ਼ਹਿਰ ਦੀ ਵਾਰਡਬੰਦੀ ਖ਼ਿਲਾਫ਼ ਚੇਅਰਮੈਨ ਦੋਬੁਰਜੀ ਦੀ ਅਗਵਾਈ ਵਿਚ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਨੇ ਦਿੱਤਾ ਮੰਗ ਪੱਤਰ

ਅਜੀਤ ਡੈਸਕ 24-12-2025
ਦੋਰਾਹਾ, 23 ਦਸੰਬਰ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੋਰਾਹਾ ਦੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ ਤੇ ਅਕਾਲੀ ਦਲ ਦੇ ਕੌਂਸਲਰ ਸਰਬਜੀਤ ਸਿੰਘ ਬਿਪਨ ਸੇਠੀ ਦੀ ਅਗਵਾਈ ਵਿਚ ਸ਼ਹਿਰ ਦੇ ਪ੍ਰਮੁੱਖ ਆਗੂਆਂ ਤੇ ਕੌਂਸਲਰਾਂ ਨੇ ਪਹਿਲਾ ਚੰਡੀਗੜ੍ਹ ਵਿਖੇ ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਬਾਅਦ ਵਿਚ ਈ. ਓ. ਦੋਰਾਹਾ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਵਾਰਡਬੰਦੀ ਭੂਗੋਲਿਕ ਸਥਿਤੀ ਅਨੁਸਾਰ ਨਹੀ ਬਣਾਈ ਗਈ ਤੇ ਆਮ ਆਦਮੀ ਪਾਰਟੀ ਨੇ ਆਪਣੇ ਚਹੇਤਿਆਂ ਨੂੰ ਚੋਣ ਲੜਾਉਣ ਲਈ ਕਾਨੂੰਨ ਨੂੰ ਛਿੱਕੇ ਟੰਗਿਆ ਹੈ | ਇਸ ਮੌਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕੰਵਰਦੀਪ ਸਿੰਘ ਜੱਗੀ ਦੋਰਾਹਾ, ਰਾਜਵੀਰ ਸਿੰਘ ਰੂਬਲ ਸਾਬਕਾ ਪ੍ਰਧਾਨ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਵਨੀਤ ਆਸ਼ਟ ਸੁਹਾਗ ਜਿਊਲਰਜ਼ ਦੋਰਾਹਾ, ਗੁਰਦੀਪ ਸਿੰਘ ਬਾਵਾ, ਕੌਂਸਲਰ ਨਵਦੀਪ ਸਿੰਘ ਨੈਬਾ, ਕੌਂਸਲਰ ਰਾਜਿੰਦਰ ਸਿੰਘ ਗਹੀਰ, ਮਨਦੀਪ ਸਿੰਘ ਮਾਂਗਟ, ਸਕਿੰਦਰਪਾਲ ਪੇਂਟਰ ਤੇ ਹਿੰਦਾ ਮਲਹੋਤਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਏ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।