18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁ. ਠੰਡਾ ਬੁਰਜ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਹਾੜੇ 'ਤੇ ਅੱਜ ਤੋਂ 27 ਤੱਕ ਲੱਗੇਗਾ ਦਸਤਾਰਾਂ ਦਾ ਲੰਗਰ

ਅਜੀਤ ਡੈਸਕ 25-12-2025
ਰਾੜਾ ਸਾਹਿਬ, 24 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)- ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਆਓ ਦਸਤਾਰਾ ਸਜ਼ਾਈਏ' ਮੁਹਿੰਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਪ੍ਰਸਤੀ ਹੇਠ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਿਤੀ ਅੱਜ 25 ਤੋਂ 27 ਦਸੰਬਰ ਸ਼ਹੀਦੀ ਦਿਹਾੜੇ 'ਤੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਦੱਸਿਆ ਕਿ ਜੋ ਵੀ ਨੌਜਵਾਨ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਆਕੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਦਾ ਪ੍ਰਣ ਕਰੇਗਾ ਉਨ੍ਹਾਂ ਨੂੰ ਸੰਸਥਾ ਵਲੋਂ ਦਸਤਾਰ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ 'ਚ ਸਮਾਗਮ 30 ਤੋਂ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਕਿਸਾਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।