19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੁਲੇ੍ਹਪੁਰ ਹਾਈ ਸਕੂਲ 'ਚ ਸ਼ਹੀਦੀ ਜੋੜ ਮੇਲ ਉੱਤੇ ਅਧਿਆਪਕਾਂ ਨੇ ਲਾਇਆ ਲੰਗਰ

ਅਜੀਤ ਡੈਸਕ 25-12-2025
ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਦੇ ਹੈੱਡਮਾਸਟਰ ਤੇ ਸਮੂਹ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਬੈੱ੍ਰਡ ਪਕੌੜੇ ਤੇ ਦੁੱਧ ਪੱਤੀ ਦਾ ਲੰਗਰ ਲਾਇਆ ਗਿਆ | ਇਸ ਮੌਕੇ ਸਕੂਲ ਦੇ ਹੈੱਡਮਾਸਟਰ ਰਾਜ ਕੁਮਾਰ ਖੰਨਾ ਵੱਲੋਂ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ ਅਤੇ ਨਾਲ ਹੀ ਉਨ੍ਹਾਂ ਵੱਲੋਂ ਦੱਸੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਵੀ ਦਿੱਤੀ | ਇਸ ਮੌਕੇ ਹੈੱਡਮਾਸਟਰ ਰਾਜ ਕੁਮਾਰ ਖੰਨਾ ਤੋਂ ਇਲਾਵਾ ਸੁਨੀਤਾ ਬਾਲੀ, ਪਰਮਜੀਤ ਕੌਰ, ਲਵਪ੍ਰੀਤ ਕੌਰ, ਸੰਚਿਤ ਸੋਨਿਕ, ਮੋਨਿਕਾ, ਪਰਵਿੰਦਰ ਸਿੰਘ, ਪਲਵਿੰਦਰ ਸਿੰਘ, ਵਿਨੋਦ ਕੁਮਾਰ, ਮੱਖਣ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵੱਲੋਂ ਗੁਰਮਤਿ ਸਮਾਗਮ ਤੇ ਗੁਰਮਤਿ ਚੇਤਨਾ ਮਾਰਚ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਰਾਮਪੁਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।