30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਲਾਇਬ੍ਰੇਰੀ

ਅਜੀਤ ਡੈਸਕ 26-12-2025
ਮਲੌਦ, 25 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਕੰਨਿਆ ਹਾਈ ਸਕੂਲ ਸਿਆੜ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸ਼ਾਨਦਾਰ ਲਾਇਬ੍ਰੇਰੀ ਦਾ ਨੀਂਹ ਪੱਥਰ ਸਰਪੰਚ ਲਵਪ੍ਰੀਤ ਕੌਰ ਦੁਆਰਾ ਸਕੂਲ ਸਟਾਫ ਦੀ ਹਾਜ਼ਰੀ ਦੌਰਾਨ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਜਲਦੀ ਬਣਕੇ ਤਿਆਰ ਹੋ ਜਾਵੇਗੀ, ਜਿੱਥੋਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਹੋਰ ਵਧੇਰੇ ਸਹਾਇਤਾ ਮਿਲੇਗੀ | ਕਿਉਂਕਿ ਲਾਇਬ੍ਰੇਰੀ ਇਕ ਬਹੁਤ ਹੀ ਵਧੀਆ ਮਾਹੌਲ ਸਿਰਜਣ ਵਾਲੀ ਥਾਂ ਹੁੰਦੀ ਹੈ ਜੋ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ | ਇਸ ਮੌਕੇ ਸਕੂਲ ਇੰਚਾਰਜ ਸਮੇਤ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ 'ਚ ਆਉਣ ਵਾਲੀ ਸਰਕਾਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ 'ਚ ਬਣੇਗੀ-ਕੈਂਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।