30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

'ਸਫ਼ਰ-ਏ-ਸਿਦਕ' ਸਮਾਗਮ 'ਚ ਭਾਈ ਸਰਬਜੀਤ ਸਿੰਘ ਨੇ ਚਲਾਇਆ ਕਥਾ ਪ੍ਰਵਾਹ

ਅਜੀਤ ਡੈਸਕ 26-12-2025
ਮਾਛੀਵਾੜਾ ਸਾਹਿਬ, 25 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਦੀ ਦੀਵਾਨ ਹਾਲ 'ਚ 'ਸਫ਼ਰ-ਏ-ਸਿਦਕ' ਸਮਾਗਮ ਕਰਵਾਇਆ ਗਿਆ | ਜਿਸ ਵਿਚ ਰਾਗੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਵਲੋਂ ਕਥਾ ਦਾ ਪ੍ਰਵਾਹ ਚਲਾਇਆ ਗਿਆ | ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕਰ ਕੇ ਕੀਤੀ | ਉਪਰੰਤ ਪਟਨਾ ਸਾਹਿਬ ਦੇ ਹਜ਼ੂਰੀ ਰਾਗੀ ਸਰਬਜੀਤ ਸਿੰਘ ਦੇ ਜਥੇ ਵਲੋਂ ਵੀ ਕੀਰਤਨ ਕੀਤਾ ਗਿਆ | ਅਖੀਰ ਵਿਚ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਵਲੋਂ ਕਥਾ ਪ੍ਰਵਾਹ ਚਲਾਇਆ ਗਿਆ | ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਇਕਨਾਮ ਸਿੰਘ, ਪ੍ਰਚਾਰਕ ਮਨਜੀਤ ਸਿੰਘ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਬਾਬਾ ਲਖਵੀਰ ਸਿੰਘ ਲੱਖਾ, ਬਾਬਾ ਮੋਹਣ ਸਿੰਘ, ਗੁਰਨਾਮ ਸਿੰਘ ਖ਼ਾਲਸਾ, ਖ਼ਜ਼ਾਨਚੀ ਜਸਪਿੰਦਰ ਸਿੰਘ, ਸਿਮਰਨਜੀਤ ਸਿੰਘ ਗੋਗੀਆ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਨੂੰ ਸਦਮਾ- ਵੱਡੇ ਮਾਤਾ ਸਵਰਗਵਾਸ ਅਗਲੀ ਖ਼ਬਰ ਸ਼ਹੀਦੀ ਸਾਕੇ ਤੋਂ ਜਾਣੂ ਕਰਵਾਉਣ ਲਈ ਬੱਚਿਆਂ ਨੂੰ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਨ ਦਿਓ- ਬੋਪਾਰਾਏ ਮਦਨੀਪੁਰ/ਸਹਾਰਨ ਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।