29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 26-12-2025
ਡੇਹਲੋਂ, 25 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ-ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਸ਼ਹੀਦੀ ਸ਼ਹਾਦਤ ਦੀ ਯਾਦ ਵਿਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਚ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਦੇ ਨਾਲ-ਨਾਲ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਦਰਸਾਉਂਦਾ ਗਤਕਾ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਭਾਵੁਕ ਕਰ ਦਿੱਤਾ ¢ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ, ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਅਤੇ ਪਿ੍ੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੱਚ, ਧਰਮ ਅਤੇ ਇਨਸਾਫ਼ ਦੀ ਰਾਖੀ ਲਈ ਦਿੱਤੀ ਗਈ ਅਨਮੋਲ ਕੁਰਬਾਨੀ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ¢ ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਚਾਈ, ਹਿੰਮਤ, ਸਹਿਣਸ਼ੀਲਤਾ ਅਤੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਉਤਸ਼ਾਹਿਤ ਕੀਤਾ ¢
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਿਚ ਅਧਿਆਪਕਾਂ ਲਈ ਏ. ਆਈ. ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।