29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 26-12-2025
ਡੇਹਲੋਂ, 25 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ 'ਸਫ਼ਰ ਏ ਸ਼ਹਾਦਤ' ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੋਗਰਾਮ ਉਲੀਕਿਆ ਗਿਆ¢ ਇਸ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਅਨੰਦਪੁਰ ਸਾਹਿਬ ਦੇ ਕਿਲੇ੍ਹ ਵਿਚ ਰਹਿਣ ਤੋਂ ਲੈ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੱਕ ਸਾਰਾ ਬਿਰਤਾਂਤ ਤਰਤੀਬ ਅਨੁਸਾਰ ਦੱਸਿਆ ਗਿਆ¢ ਵਿਦਿਆਰਥੀਆਂ ਵਲੋਂ ਵੀ ਸ਼ਬਦ ਗਾਇਨ ਕੀਤੇ ਗਏ ਅਤੇ ਧਾਰਮਿਕ ਕਵਿਤਾਵਾਂ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਪੜ੍ਹੀਆਂ ਗਈਆਂ¢ ਇਸੇ ਸੰਬੰਧ ਵਿਚ ਪੰਜ ਪਾਠ ਸ਼੍ਰੀ ਜਪੁਜੀ ਸਾਹਿਬ ਜੀ ਦੇ ਵੀ ਕੀਤੇ ਗਏ¢ ਇਸ ਸਮੇਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਚਾਰੋ ਸਾਹਿਬਜ਼ਾਦਿਆਂ ਮਾਤਾ ਗੁਜਰ ਕੌਰ ਸਮੇਤ ਅਨੇਕਾਂ ਹੀ ਸਿੰਘਾਂ ਅਤੇ ਸਿੰਘਣੀਆਂ ਸ਼ਹਾਦਤ ਸੰਬੰਧੀ ਜਾਗਰੂਕ ਕੀਤਾ ਗਿਆ¢ ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਅਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਿੱਤੇ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਿਤ ਕੀਤਾ ¢
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।