29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕਾਂਗਰਸ ਪਾਰਟੀ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਪੈਦਲ ਯਾਤਰਾ ਦੀ ਸ਼ੁਰੂਆਤ

ਅਜੀਤ ਡੈਸਕ 26-12-2025
ਖੰਨਾ, 25 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਤੋਂ ਕਾਂਗਰਸ ਪਾਰਟੀ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਇਕ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ | ਇਸ ਪੈਦਲ ਯਾਤਰਾ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਕਰ ਰਹੇ ਹਨ | ਜਾਣਕਾਰੀ ਮੁਤਾਬਿਕ ਲਖਵੀਰ ਸਿੰਘ ਲੱਖਾ ਸਾਲ 2020 ਤੋਂ ਲਗਾਤਾਰ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਪੈਦਲ ਯਾਤਰਾ ਕਰਦੇ ਆ ਰਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਨੇਤਾ ਅਤੇ ਵਰਕਰ ਵੀ ਸ਼ਾਮਲ ਰਹੇ | ਸਾਰੇ ਨੇਤਾ ਅਤੇ ਵਰਕਰ ਧਾਰਮਿਕ ਸ਼ਰਧਾ ਨਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਏ | ਸ਼ਹੀਦੀ ਸਭਾ ਦੇ ਮੌਕੇ 'ਤੇ ਸ਼ਰਧਾਲੂਆਂ ਦੀ ਵਧ ਰਹੀ ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ |
ਪਿਛਲੀ ਖ਼ਬਰ ਸ਼ਾਨਦਾਰ ਸੇਵਾਵਾਂ ਲਈ ਖੰਨਾ ਦੇ ਐਂਬੂਲੈਂਸ ਯੂਨੀਅਨ ਪ੍ਰਧਾਨ ਸੁਖਦੇਵ ਸਿੰਘ ਟੀਟੂ ਸਨਮਾਨਿਤ ਅਗਲੀ ਖ਼ਬਰ 'ਉੱਚ ਦਾ ਪੀਰ' ਨਗਰ ਕੀਰਤਨ ਗੁਰਦੁਆਰਾ ਕਿ੍ਪਾਨ ਭੇਟ ਸਾਹਿਬ ਤੋਂ ਕਟਾਣਾ ਸਾਹਿਬ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।