29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਸੂਲੜਾ ਸਕੂਲ ਵਿਖੇ ਮੈਗਾ ਪੀ. ਟੀ. ਐਮ ਹੋਈ

ਅਜੀਤ ਡੈਸਕ 26-12-2025
ਖੰਨਾ, 25 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਰਸੂਲੜਾ ਵਿੱਚ ਮੈਗਾ ਪੇਰੈਂਟਸ-ਟੀਚਰ ਮੀਟਿੰਗ (ਪੀ. ਟੀ. ਐਮ.) ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਪਹੁੰਚੇ ਅਤੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ | ਸਕੂਲ ਦੇ ਵਧੀਕ ਇੰਚਾਰਜ ਰਾਜੇਸ਼ ਗਿਰੀ (ਕਾਮਰਸ ਲੈਕਚਰਾਰ) ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਸਮਾਰਟ ਕਲਾਸਰੂਮ, ਚੰਗਾ ਫਰਨੀਚਰ, ਸਾਫ਼-ਸੁਥਰਾ ਮਾਹੌਲ ਅਤੇ ਯੋਗ ਅਧਿਆਪਕਾਂ ਕਾਰਨ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਰਹੀ ਹੈ | ਰਾਜੇਸ਼ ਗਿਰੀ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿੱਚ ਕਈ ਐਸੇ ਵਿਦਿਆਰਥੀ ਪੜ੍ਹ ਰਹੇ ਹਨ ਜੋ ਪਹਿਲਾਂ ਨਿੱਜੀ ਸਕੂਲਾਂ ਵਿੱਚ ਦਾਖ਼ਲ ਸਨ, ਪਰ ਹੁਣ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਗੁਣਵੱਤਾ ਭਰੀ ਸਿੱਖਿਆ ਅਤੇ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਇੱਥੇ ਆਏ ਹਨ | ਇਹ ਸਰਕਾਰੀ ਸਕੂਲਾਂ ਪ੍ਰਤੀ ਵਧਦੇ ਭਰੋਸੇ ਦਾ ਸਪਸ਼ਟ ਸਬੂਤ ਹੈ | ਮੈਗਾ ਪੀਟੀਐਮ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਵਿਹਾਰ ਬਾਰੇ ਜਾਣਕਾਰੀ ਦਿੱਤੀ | ਮਾਪਿਆਂ ਨੇ ਵੀ ਆਪਣੇ ਸੁਝਾਅ ਦਿੱਤੇ ਅਤੇ ਸਕੂਲ ਪ੍ਰਬੰਧਨ ਦੀ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ | ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੀ ਪੜ੍ਹਾਈ 'ਤੇ ਨਿਯਮਤ ਧਿਆਨ ਦੇਣ ਅਤੇ ਸਕੂਲ ਨਾਲ ਸਦਾ ਸੰਪਰਕ ਵਿੱਚ ਰਹਿਣ, ਤਾਂ ਜੋ ਬੱਚਿਆਂ ਦਾ ਭਵਿੱਖ ਉਜਲਾ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਸੰਤ ਬੇਅੰਤ ਸਿੰਘ, ਸੰਤ ਸੁਖਦੇਵ ਸਿੰਘ ਬੇਰ ਕਲਾਂ ਵਾਲੇ ਭਾਈ ਢੱਡਰੀਆਂ ਵਾਲਿਆਂ ਨੂੰ ਮਿਲੇ ਅਗਲੀ ਖ਼ਬਰ ਸ਼ਫਰ-ਏ-ਸ਼ਹਾਦਤ ਸਮਾਗਮਾਂ 'ਚ ਵਿਧਾਇਕ ਗਿਆਸਪੁਰਾ ਨੇ ਪਰਿਵਾਰ ਸਮੇਤ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।