15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ 'ਤੇ ਲਗਾਇਆ ਲੰਗਰ

ਅਜੀਤ ਡੈਸਕ 28-12-2025
ਬੀਜਾ, 27 ਦਸੰਬਰ (ਬਗ਼ਲੀ)-ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ ਪਿੰਡ ਲਿਬੜਾ ਵਿਖੇ ਗੁਰੂ ਕੇ ਲੰਗਰ ਲਗਾਏ ਗਏ¢ ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਹਜੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਵਾਸਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਵਾਸਤੇ 23 ਦਸੰਬਰ ਤੋ 27 ਦਸੰਬਰ ਤੱਕ ਲੰਗਰ ਲਗਾਏ ਗਏ ਹਨ¢ ਇਸ ਮੌਕੇ ਦਰਸ਼ਨ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਸੁਦਾਗਰ ਸਿੰਘ, ਗੁਰਸੇਵਕ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮੂਹ ਦੁਕਾਨਦਾਰਾਂ ਵਲੋਂ ਸੰਗਤਾਂ ਲਈ ਲੰਗਰ ਲਗਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਨਿਸ਼ਕਾਮ ਸੇਵਾ ਸੁਸਾਇਟੀ ਖੰਨਾ ਵਲੋਂ ਸ਼ਹਾਦਤ ਨੂੰ ਸਮਰਪਿਤ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।