31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਵੇਂ ਸਾਲ ਦੀ ਆਮਦ 'ਤੇ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ- ਢਿੱਲੋਂ

ਅਜੀਤ ਡੈਸਕ 31-12-2025
ਮਾਛੀਵਾੜਾ ਸਾਹਿਬ, 30 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਨਵੇਂ ਸਾਲ ਦੀ ਆਮਦ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਤੇ ਆਗੂਆਂ ਤੇ ਵਰਕਰਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਅਤੇ 1 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਪਾਠਾਂ ਦੇ ਭੋਗ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਢਿੱਲੋਂ ਨੇ ਦੱਸਿਆ ਕਿ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਜਾਵੇਗਾ ਉਪਰੰਤ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਵਿਚ ਹਲਕਾ ਸਮਰਾਲਾ ਤੇ ਸਮੂਹ ਅਕਾਲੀ ਆਗੂ ਤੇ ਵਰਕਰ ਸ਼ਾਮਲ ਹੋਣਗੇ |
ਪਿਛਲੀ ਖ਼ਬਰ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 2 ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।