29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਥਕ ਸ਼ਕਤੀ ਨੂੰ ਇਕੱਠਾ ਕਰਨ ਲਈ ਤਿਆਗ ਜ਼ਰੂਰੀ- ਜਥੇਦਾਰ ਕਰੌਦੀਆਂ ਤੇ ਘਲੋਟੀ

ਅਜੀਤ ਡੈਸਕ 31-12-2025
ਮਲੌਦ, 30 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਥੇਦਾਰ ਸੁਖਪ੍ਰੀਤ ਸਿੰਘ ਕਰੌਦੀਆਂ ਅਤੇ ਹਰਪ੍ਰੀਤ ਸਿੰਘ ਘਲੋਟੀ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਅਕਾਲੀ ਸੋਚ ਰੱਖਣ ਵਾਲੇ ਦੇਸ਼ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਤਾਂ ਦੇਖਣ ਲਈ ਤਾਂ ਤਿਆਰ ਹਨ, ਪਰ ਉਹ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਕਿਸੇ ਪੰਥਕ ਸੋਚ ਨੂੰ ਪ੍ਰਣਾਈ ਸ਼ਖ਼ਸੀਅਤ ਨੂੰ ਵੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੱਲ ਮੰਨ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹੀ ਕਿਸੇ ਸਾਥੀ ਨੂੰ ਪ੍ਰਧਾਨ ਬਣਾ ਦਿੰਦੇ ਤਾਂ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਵਿਚ ਕੋਈ ਹਿਲਾਉਣ ਵਾਲਾ ਨਹੀਂ ਸੀ | ਉਕਤ ਆਗੂਆਂ ਨੇ ਕਿਹਾ ਕਿ ਜਿਹੜੀ ਗ਼ਲਤੀ ਉਸ ਸਮੇਂ ਵੱਡੇ ਬਾਦਲ ਸਾਹਿਬ ਨੇ ਕੀਤੀ ਸੀ ਹੁਣ ਫਿਰ ਸੁਖਬੀਰ ਸਿੰਘ ਬਾਦਲ ਉਸੇ ਗ਼ਲਤੀ ਨੂੰ ਦੁਹਰਾਅ ਰਹੇ ਹਨ | ਉਨ੍ਹਾਂ ਕੋਲ ਅਜੇ ਵੀ ਇਕ ਸੁਨਹਿਰੀ ਮੌਕਾ ਹੈ ਕਿ ਉਹ ਕਿਸੇ ਸਿਖੀ ਸੋਚ ਵਾਲੇ ਨੌਜੁਆਨ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾ ਦੇਣ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿਚ ਜਾਵੇਗਾ |
ਪਿਛਲੀ ਖ਼ਬਰ ਨਗਰ ਕੀਰਤਨ ਦੇ ਸੰਬੰਧ ਵਿਚ ਮੈਨੇਜਰ ਝਬਾਲ ਵਲੋਂ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਜੱਸੀ ਕਿਸ਼ਨਗੜ੍ਹ ਦੇ ਗ੍ਰਹਿ ਵਿਖੇ ਕਾਂਗਰਸ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।