19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ-ਬੀਬੀ ਸੁਰਿੰਦਰ ਕੌਰ ਬਾਲੀਆਂ <br/>

ਅਜੀਤ ਡੈਸਕ 17-06-2025
ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ)-ਵਿਧਾਨ ਸਭਾ ਹਲਕਾ ਲੁਧਿਆਣਾ ਵੈਸਟ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਜਿਵੇਂ ਵਿਧਾਨ ਸਭਾ ਬਰਨਾਲਾ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਸੀ ਉਸ ਤਰ੍ਹਾਂ ਇੱਕ ਵਾਰ ਮੁੜ ਕਾਂਗਰਸ ਪਾਰਟੀ ਇਤਿਹਾਸ ਦੁਹਰਾਏਗੀ | ਇਹ ਸ਼ਬਦ ਕਾਂਗਰਸ ਪਾਰਟੀ ਦੀ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਤੋਂ ਬਾਅਦ ਕਿਹਾ ਕਿ ਪੂਰੇ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਸੂਬੇ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਜਿਸ ਕਰਕੇ ਲੁਧਿਆਣਾ ਪੱਛਮੀ ਤੋਂ ਕਾਂਗਰਸ ਦਾ ਉਮੀਦਵਾਰ ਵੱਡੇ ਫ਼ਰਕ ਨਾਲ ਚੋਣ ਜਿੱਤੇਗਾ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹਾ ਜੇਲ੍ਹ 'ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।