ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਿੱਧਸਰ ਸਾਹਿਬ ਰੰਗੀਆ ਵਾਲੇ ਕੋਠੇ, ਸੇਖਾ ਰੋਡ ਬਰਨਾਲਾ ਵਿਖੇ ਬਾਬਾ ਸੁਖਵਿੰਦਰ ਸਿੰਘ ਸੱਚ ਧਾਮ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਤ ਬਾਬਾ ਰਾਜਵਰਿੰਦਰ ਸਿੰਘ ਟਿੱਬੇ ਵਾਲੇ (ਪੜਪੋਤਰੇ ਸ੍ਰੀਮਾਨ ਸੰਤ ਬਾਬਾ ਸਾਧੂ ਰਾਮ ਟਿੱਬੇ ਵਾਲਿਆਂ) ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਨਗਰ ਦੇ ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਬਾਬਾ ਸੁਖਵਿੰਦਰ ਸਿੰਘ ਵਲੋਂ ਧੰਨਵਾਦ ਕੀਤਾ ਗਿਆ |