ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ 3980 ਨਸ਼ੀਲੀਆਂ ਗੋਲੀਆਂ, 84 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰ ਕੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਰਮਜੀਤ ਸਿੰਘ ਕਰਮਾ ਪੱੁਤਰ ਤਰਸੇਮ ਸਿੰਘ ਅਤੇ ਜੀਤੋ ਉਰਫ਼ ਡੱਡੀ ਪਤਨੀ ਕਿਰਨਪਾਲ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ | ਜਿਨ੍ਹਾਂ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ | ਜੀਤੋ ਨੂੰ ਗਿ੍ਫ਼ਤਾਰ ਕਰ ਕੇ ਇਸ ਦੀ ਨਿਸ਼ਾਨਦੇਹੀ 'ਤੇ 3980 ਨਸ਼ੀਲੀਆਂ ਗੋਲੀਆਂ ਅਤੇ 84 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ | ਜਦਕਿ ਕਰਮਜੀਤ ਸਿੰਘ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਏ.ਐਸ.ਆਈ. ਸੁਦਾਗਰ ਸਿੰਘ, ਹੌਲਦਾਰ ਅਜੈ ਕੁਮਾਰ ਆਦਿ ਹਾਜ਼ਰ ਸਨ |
3980 ਨਸ਼ੀਲੀਆਂ ਗੋਲੀਆਂ ਤੇ 84 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ <br/>
ਅਜੀਤ ਡੈਸਕ
17-06-2025