19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ <br/>

ਅਜੀਤ ਡੈਸਕ 17-06-2025
ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਕੱਲ੍ਹ ਹਾੜ ਮਹੀਨੇ ਦੀ ਸੰਗਰਾਂਦ ਦਿਹਾੜੇ ਮੌਕੇ ਸਥਾਨਕ ਸ਼ਹਿਰ ਦੇ ਉੱਘੇ ਕਾਰੋਬਾਰੀ ਟਾਈਗਰ ਪਿ੍ੰਟਿੰਗ ਪੈੱ੍ਰਸ ਦੇ ਮਾਲਕ ਸੁਭਾਸ਼ ਸਿੰਗਲਾ ਦੇ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਲਈ ਏਅਰ ਕੰਡੀਸ਼ਨਰ ਭੇਟ ਕੀਤਾ ਗਿਆ | ਇਸ ਸਮੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਮੋਹਲ, ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ, ਮਾਸਟਰ ਵਿਕਰਮਜੀਤ ਸਿੰਘ ਅÏਲਖ, ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ, ਮੀਤ ਗ੍ਰੰਥੀ ਰਾਜੂ ਸਿੰਘ ਬੱਲਰਾਂ ਨੇ ਸਿੰਗਲਾ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਟਾਈਗਰ ਪਿ੍ਟਿੰਗ ਪੈੱ੍ਰਸ ਦੇ ਮਾਲਕ ਸੁਭਾਸ਼ ਸਿੰਗਲਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਤੇ ਸੰਗਤ ਦੀ ਆਮਦ ਦੇ ਮੱਦੇਨਜ਼ਰ ਲੋੜੀਂਦੇ ਉਪਕਰਨ ਸਾਰਿਆਂ ਦੇ ਸਹਿਯੋਗ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਦੇ ਕੇਂਦਰ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਦਾ ਹੈ |

ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਜ਼ਮੀਨੀ ਝਗੜੇ ਦੌਰਾਨ ਦੂਜੀ ਧਿਰ ਦੇ ਚਾਰ ਵਿਅਕਤੀਆਂ 'ਤੇ ਵੀ ਇਰਾਦਾ ਕਤਲ ਦਾ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।