19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਇੰਸਪੈਕਟਰ ਨਿਰਮਲਜੀਤ ਸਿੰਘ ਨੇ ਫਿਰ ਟੱਲੇਵਾਲ ਥਾਣੇ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 17-06-2025
ਟੱਲੇਵਾਲ, 16 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਬਤੌਰ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਜਗਜੀਤ ਸਿੰਘ ਘੁਮਾਣ ਦੀ ਬਦਲੀ ਹੋਣ ਉਪਰੰਤ ਇਕ ਵਾਰ ਫਿਰ ਥਾਣੇ ਦਾ ਚਾਰਜ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਨਿਰਮਲਜੀਤ ਸਿੰਘ ਪਿਛਲੇ ਇਕ ਸਾਲ ਵਿਚ ਹੀ ਤੀਜੀ ਵਾਰ ਥਾਣਾ ਮੁਖੀ ਟੱਲੇਵਾਲ ਲੱਗ ਚੱੁਕੇ ਹਨ | ਚਾਰਜ ਸੰਭਾਲਣ ਉਪਰੰਤ ਥਾਣਾ ਮੁਖੀ ਨਿਰਮਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਫ਼ਰਜ਼ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣਾ ਹੈ | ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦਾ ਸੁਨੇਹਾ ਦਿੰਦੇ ਹੋਏ, ਇਲਾਕੇ ਵਿਚ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਲਾਕੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਸਹਿਯੋਗ ਦੇਣ | ਨਿਰਮਲਜੀਤ ਸਿੰਘ ਨੇ ਕਿਹਾ ਕਿ ਇਲਾਕੇ ਨੂੰ ਭਲੀਭਾਂਤ ਜਾਣੂ ਹਨ ਅਤੇ ਪੰਚਾਇਤਾਂ ਅਤੇ ਸਮਾਜ ਸੇਵੀ ਕਲੱਬ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਹਿਯੋਗ ਕਰਨ |

ਪਿਛਲੀ ਖ਼ਬਰ ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ-ਐੱਮ. ਪੀ. ਮੀਤ ਹੇਅਰ ਨੇ ਦਿਖਾਈ ਹਰੀ ਝੰਡੀ <br/> ਅਗਲੀ ਖ਼ਬਰ ਆਰੀਆਭੱਟ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।