19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ-ਐੱਮ. ਪੀ. ਮੀਤ ਹੇਅਰ ਨੇ ਦਿਖਾਈ ਹਰੀ ਝੰਡੀ <br/>

ਅਜੀਤ ਡੈਸਕ 17-06-2025
ਬਰਨਾਲਾ, 16 ਜੂਨ (ਨਰਿੰਦਰ ਅਰੋੜਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਉਣ ਮੌਕੇ ਐੱਮ. ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਹਾਜ਼ਰੀ ਵਿਚ ਐਂਬੂਲੈਂਸ ਦੀਆਂ ਚਾਬੀਆਂ ਸਿਵਲ ਸਰਜਨ ਡਾ: ਬਲਜੀਤ ਸਿੰਘ ਨੂੰ ਸੌਂਪੀਆਂ ਅਤੇ ਕਿਹਾ ਕਿ ਭਾਵੇਂ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਉਪਰਾਲੇ ਅਤੇ ਸੁਧਾਰ ਕੀਤੇ ਜਾ ਰਹੇ ਹਨ ਪਰ ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਯੋਗਦਾਨ ਹੈ | ਉਨ੍ਹਾਂ ਕਰੀਬ 16 ਲੱਖ ਦੀ ਐਂਬੂਲੈਂਸ ਦਾਨ ਕਰਨ ਲਈ ਦਾਨੀ ਸੱਜਣ ਬਲਤੇਜ ਸਿੰਘ ਭੁੱਲਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਬਰਨਾਲਾ ਦਾਨੀ ਸੱਜਣਾਂ ਦੀ ਧਰਤੀ ਹੈ ਜੋ ਕਿ ਕਿਸੇ ਵੀ ਅÏਖੇ ਸਮੇਂ ਵਿਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਦੇ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਅਤੇ ਸਹੂਲਤਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਐਮਰਜੈਂਸੀ ਸਹੂਲਤਾਂ ਜਿੰਨੀਆਂ ਜ਼ਿਆਦਾ ਹੋਣ, ਉੰਨਾਂ ਹੀ ਬਿਹਤਰ ਹੈ ਕਿਉਂਕਿ ਮਰੀਜ਼ ਲਈ ਪਹਿਲਾ ਇਕ ਘੰਟਾ ਗੋਲਡਨ ਆਵਰ ਹੁੰਦਾ ਹੈ, ਜਿਸ ਦੌਰਾਨ ਜੇਕਰ ਸਮੇਂ 'ਤੇ ਇਲਾਜ ਹੋਵੇ ਤਾਂ ਕੀਮਤੀ ਜਾਨਾਂ ਬਚ ਸਕਦੀਆਂ ਹਨ | ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਮੈਂਬਰ ਐੱਸ.ਸੀ. ਕਮਿਸ਼ਨ ਰੁਪਿੰਦਰ ਸਿੰਘ ਸੀਤਲ, ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਰਾਮਨਵਾਸੀਆ, ਸੁਖਮਿੰਦਰ ਸਿੰਘ, ਹਾਕਮ ਸਿੰਘ ਅਤੇ ਗੁਰਤੇਜ ਸਿੰਘ ਭੁੱਲਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਚਿਤਾ ਨੰਦ ਗ਼ਰੀਬ ਦਾਸ ਦੀ 23ਵੀਂ ਬਰਸੀ ਸੰਬੰਧੀ ਪੋਸਟਰ ਜਾਰੀ <br/> ਅਗਲੀ ਖ਼ਬਰ ਇੰਸਪੈਕਟਰ ਨਿਰਮਲਜੀਤ ਸਿੰਘ ਨੇ ਫਿਰ ਟੱਲੇਵਾਲ ਥਾਣੇ ਦਾ ਚਾਰਜ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।