19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੰਤ ਬਾਬਾ ਚਿਤਾ ਨੰਦ ਗ਼ਰੀਬ ਦਾਸ ਦੀ 23ਵੀਂ ਬਰਸੀ ਸੰਬੰਧੀ ਪੋਸਟਰ ਜਾਰੀ <br/>

ਅਜੀਤ ਡੈਸਕ 17-06-2025
ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾ ਨੰਦ ਗਊਸ਼ਾਲਾ 'ਚ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਚਿਤਾ ਨੰਦ (ਗਰੀਬਦਾਸ ਬੱਸਾਂ ਵਾਲੇ) ਦੀ 23ਵੀਂ ਬਰਸੀ 2 ਜੁਲਾਈ ਨੂੰ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ, ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦਾ ਪੋਸਟਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਵਲੋਂ ਸਮੁੱਚੀ ਕਮੇਟੀ ਸਮੇਤ ਜਾਰੀ ਕੀਤਾ ਗਿਆ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੰਤ ਬਾਬਾ ਚਿਤਾ ਨੰਦ ਦੀ 23ਵੀਂ ਬਰਸੀ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠਾਂ ਦੇ ਪ੍ਰਕਾਸ਼ 30 ਜੂਨ ਦਿਨ ਸੋਮਵਾਰ ਨੂੰ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 2 ਜੁਲਾਈ ਦਿਨ ਬੁੱਧਵਾਰ ਨੂੰ ਪਾਏ ਜਾਣਗੇ ਉਪਰੰਤ ਬਾਬਾ ਮਨਮੋਹਨਪ੍ਰੀਤ ਸਿੰਘ (ਚੀਮਾ ਜੋਧਪੁਰ ਵਾਲੇ) ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕਰਨਗੇ | ਭੋਗ ਉਪਰੰਤ ਭੰਡਾਰਾ ਅਤੁੱਟ ਵਰਤੇਗਾ | ਇਸ ਮੌਕੇ ਕਮੇਟੀ ਦੇ ਹਰਦੇਵ ਸਿੰਘ, ਬਲਜਿੰਦਰ ਸਿੰਘ, ਹਰਜਿੰਦਰ ਸਿੰਘ, ਮਨਜਿੰਦਰ ਸਿੰਘ, ਜਸਕੀਰਤ ਸਿੰਘ, ਲਵਪ੍ਰੀਤ ਸਿੰਘ, ਰਸ਼ਪ੍ਰੀਤ ਸਿੰਘ ਆਲੀਕੇ, ਗੁਰਮੀਤ ਸਿੰਘ ਜੈਮਲ ਸਿੰਘ ਵਾਲਾ, ਜਸਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਜੀਤ ਸਿੰਘ, ਹਰਦੇਵ ਸਿੰਘ, ਜਗਸੀਰ ਸਿੰਘ, ਗੋਬਿੰਦ ਰਾਏ, ਗੁਰਮੇਲ ਸਿੰਘ, ਜਗਰਾਜ ਸਿੰਘ, ਰਣਜੀਤ ਸਿੰਘ, ਗੁਰਦਿਆਲ ਸਿੰਘ, ਸਾਬਕਾ ਸਰਪੰਚ ਵਿਰਸਾ ਸਿੰਘ, ਬੂਟਾ ਸਿੰਘ ਵਾਦੀਆਂ, ਗੁਲਾਬ ਸਿੰਘ ਵਾਦੀਆਂ, ਜਿਊਣ ਸਿੰਘ, ਨਿੱਕਾ ਮੌੜ, ਮੇਜਰ ਸਿੰਘ, ਬਲੌਰ ਸਿੰਘ, ਬਲਜਿੰਦਰ ਕੁਮਾਰ, ਗੁਰਨੇਕ ਸਿੰਘ, ਗੋਪਾਲ ਕੁਮਾਰ, ਕੁਲਦੀਪ ਸਿੰਘ, ਸੁਖਚੈਨ ਸਿੰਘ, ਬਿੰਦਰ ਸਿੰਘ, ਮੇਵਾ ਸਿੰਘ, ਪਰਮਜੀਤ ਸਿੰਘ, ਭੋਲਾ ਸਿੰਘ, ਬੂਟਾ ਸਿੰਘ, ਜੀਤ ਮੌੜ ਮਕਸੂਥਾ ਆਦਿ ਕਮੇਟੀ ਦੇ ਸਮੂਹ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਬਰਨਾਲਾ ਪੁਲਿਸ ਨੇ ਭਗੌੜੇ ਗੈਂਗਸਟਰ ਪਰਵਿੰਦਰ ਸਿੰਘ ਉਰਫ਼ ਟਾਈਗਰ ਨੂੰ ਕੀਤਾ ਕਾਬੂ ਅਗਲੀ ਖ਼ਬਰ ਸਿਹਤ ਵਿਭਾਗ ਬਰਨਾਲਾ ਨੂੰ ਮਿਲੀ ਨਵੀਂ ਐਂਬੂਲੈਂਸ-ਐੱਮ. ਪੀ. ਮੀਤ ਹੇਅਰ ਨੇ ਦਿਖਾਈ ਹਰੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।