ਟੱਲੇਵਾਲ, 17 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਰਜਵਾਹਿਆਂ ਦੀ ਸਫ਼ਾਈ ਅਤੇ ਉਸਾਰੀ ਕਾਰਜਾਂ ਤੋਂ ਬਾਅਦ ਹੁਣ ਸੂਇਆਂ ਤੇ ਖਾਲ਼ਿਆਂ ਵਿਚ ਨਹਿਰੀ ਪਾਣੀ ਛੱਡ ਦਿੱਤਾ ਗਿਆ ਹੈ, ਜਿਸ ਨਾਲ ਲੰਬੇ ਸਮੇਂ ਤੋਂ ਸੋਕੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ | ਇਹ ਸ਼ਬਦ ਸਰਪੰਚ ਮਲੂਕ ਸਿੰਘ ਧਾਲੀਵਾਲ ਨੇ ਪਿੰਡ ਚੀਮਾ ਵਿਖੇ ਚੀਮਾ ਮਾਈਨਰ ਜੋ ਕਿ ਨਵਾਂ ਬਣਾਇਆ ਗਿਆ ਤੋਂ ਨਹਿਰੀ ਪਾਣੀ ਟੇਲਾਂ ਤਕ ਪਹੁੰਚਾਉਣ ਲਈ ਪੰਜਾਬ ਸਰਕਾਰ ਸਮੇਤ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਨਹਿਰੀ ਵਿਭਾਗ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮਲੂਕ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਲਈ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਨਾਲ ਨਾ ਸਿਰਫ਼ ਖ਼ਰਚੇ ਵਧਦੇ ਸਨ, ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਲਗਾਤਾਰ ਹੇਠਾਂ ਜਾ ਰਿਹਾ ਸੀ | ਖੇਤਾਂ ਨੂੰ ਨਹਿਰੀ ਪਾਣੀ ਦੀ ਉਪਲਬਧਤਾ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਪੰਚਾਇਤੀ ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਹੋਇਆ ਹੈ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ | ਇਸ ਮੌਕੇ ਗੁਰਮੇਲ ਸਿੰਘ ਸਿੱਖ ਪੰਚ, ਸੁਖਜਿੰਦਰ ਸਿੰਘ ਪੰਚ, ਜਸਵੀਰ ਸਿੰਘ ਰਮਨਾ ਪੰਚ, ਘੋਨਾ ਲਿਬੜਾ ਤੋਂ ਇਲਾਵਾ ਹੋਰ ਵੀ ਕਿਸਾਨ ਹਾਜਰ ਸਨ |