23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਰਬੱਤ ਦਾ ਭਲਾ ਟਰੱਸਟ ਨੇ 190 ਲੋੜਵੰਦਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਅਜੀਤ ਡੈਸਕ 18-06-2025
ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ 190 ਦੇ ਕਰੀਬ ਲੋੜਵੰਦਾਂ, ਵਿਧਵਾਵਾਂ, ਅਪਾਹਜਾਂ ਅਤੇ ਮਰੀਜ਼ਾਂ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ ਗਏ | ਸੰਸਥਾ ਦੇ ਸਕੱਤਰ ਗੁਰਜੰਟ ਸਿੰਘ ਸੋਨਾ ਅਤੇ ਕੁਲਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਡਾ: ਐਸ.ਪੀ. ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਵਲੋਂ ਆਉਣ ਵਾਲੇ ਮਹੀਨਿਆਂ ਵਿਚ ਤਿੰਨ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ | ਜਿਸ ਵਿਚ ਲੋੜਵੰਦਾਂ ਦੀਆ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਜਿਸ ਨੂੰ ਜ਼ਰੂਰਤ ਹੋਵੇਗੀ ਉਸ ਦੇ ਲੈਂਜ ਮੁਫ਼ਤ ਪਾਏ ਜਾਣਗੇ | ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਧੌਲਾ, ਜਥੇਦਾਰ ਸੁਖਦਰਸ਼ਨ ਸਿੰਘ ਖਾਲਸਾ, ਹੌਲਦਾਰ ਬਸੰਤ ਸਿੰਘ ਉੱਗੋਕੇ, ਯੋਗਰਾਜ ਯੋਗੀ, ਸੂਬੇਦਾਰ ਗੁਰਜੰਟ ਸਿੰਘ, ਗੁਰਦੇਵ ਸਿੰਘ ਮੱਕੜ ਆਦਿ ਸੰਸਥਾ ਦੇ ਮੈਂਬਰ ਹਾਜਰ ਸਨ |
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਸਮਰ ਸਪੋਰਟਸ ਕੈਂਪ ਲਾਇਆ <br/> ਅਗਲੀ ਖ਼ਬਰ ਸਮਾਜ ਸੇਵੀ ਜਗਦੇਵ ਸਿੰਘ ਕੌਰਾ ਦੇ ਨੌਜਵਾਨ ਪੱੁਤਰ ਗੁਰਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।