20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ <br/>

ਅਜੀਤ ਡੈਸਕ 18-06-2025
ਬਰਨਾਲਾ, 17 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਵਲੋਂ ਮਿਤੀ 7 ਅਕਤੂਬਰ 2019 ਵਿਚ ਇੱਕ ਮਾਮਲਾ ਗੁਲਾਬ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਕੋਟਦੁੱਨਾ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਮਾਣਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ ਜਿਸ 'ਤੇ ਅਦਾਲਤ ਨੇ 28 ਨਵੰਬਰ 2024 ਵਿਚ ਭਗੌੜਾ ਕਰਾਰ ਦੇ ਦਿੱਤਾ ਸੀ | ਪੀ.ਓ. ਸਟਾਫ਼ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸ਼ੂ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੰਡਿਆਇਆ ਵਿਖੇ ਛੱਪੜ ਦੀ ਜਗ੍ਹਾ 'ਤੇ ਕੀਤੀਆਂ ਜਾ ਰਹੀਆਂ ਨੇ ਨਜਾਇਜ਼ ਉਸਾਰੀਆਂ <br/> ਅਗਲੀ ਖ਼ਬਰ ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।