20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮਹਿਲ ਕਲਾਂ ਵਿਖੇ ਕਾਂਗਰਸ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਸੰਪਰਕ ਮੀਟਿੰਗ

ਮਹਿਲ ਕਲਾਂ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਉਪਰੰਤ ਵਰਕਰਾਂ, ਆਗੂਆਂ ਨਾਲ ਹਲਕਾ ਕੋਆਰਡੀਨੇਟਰ ਬੀਬੀ ਪਿ੍ਤਪਾਲ ਕੌਰ ਬਡਲਾ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਤੇ ਹੋਰ | ਤਸਵੀਰ : ਅਵਤਾਰ ਸਿੰਘ ਅਣਖੀ <br/> 18-06-2025
ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਨਵੇਂ ਲਗਾਏ ਗਏ ਕੋਆਰਡੀਨੇਟਰ ਬੀਬੀ ਪਿ੍ਤਪਾਲ ਕੌਰ ਬਡਲਾ ਨੇ ਅੱਜ ਬਲਾਕ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ, ਆਗੂਆਂ ਨਾਲ ਪਹਿਲੀ ਮੀਟਿੰਗ ਕੀਤੀ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਨੇ ਬੀਬੀ ਪਿ੍ਤਪਾਲ ਕੌਰ ਬਡਲਾ ਨੂੰ ਵਧਾਈ ਦਿੰਦੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਅੰਦਰ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ | ਉਨ੍ਹਾਂ ਬਲਾਕ ਕਾਂਗਰਸ ਵਲੋਂ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦੁਆਇਆ | ਨਵ ਨਿਯੁਕਤ ਕੋਆਰਡੀਨੇਟਰ ਬੀਬੀ ਪਿ੍ਤਪਾਲ ਕੌਰ ਬਡਲਾ ਨੇ ਕਿਹਾ ਕਿ ਹੁਣ ਸੂਬੇ ਦੇ ਲੋਕ ਆਪ ਆਗੂਆਂ ਵਲੋਂ ਚੁਟਕਲੇ ਸੁਣਾ ਕੇ ਗੁੰਮਰਾਹ ਕਰਨ ਦੀ ਨੀਤੀ ਨੂੰ ਚੰਗੀ ਤਰਾਂ ਜਾਣ ਚੁੱਕੇ ਹਨ | ਇਸ ਲਈ ਹੁਣ ਝੂਠੇ ਵਾਅਦਿਆਂ ਦੀ ਰਾਜਨੀਤੀ ਨਹੀਂ ਚੱਲ ਸਕੇਗੀ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਲੋਕ ਲੁਧਿਆਣਾ ਪੱਛਮੀ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਜਿਤਾ ਕੇ 2027 'ਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੇ | ਉਨ੍ਹਾਂ ਨੇ ਹਲਕਾ ਮਹਿਲ ਕਲਾਂ ਦੇ ਪਾਰਟੀ ਆਗੂਆਂ, ਵਰਕਰਾਂ ਨੂੰ ਵਿਸ਼ਵਾਸ ਦਵਾਇਆ ਕੀ ਉਹ ਹਲਕੇ ਦੇ ਲੋਕਾਂ ਦੇ ਹਰ ਸੁੱਖ ਦੁੱਖ 'ਚ ਨਾਲ ਖੜਨਗੇ | ਛੇਤੀ ਹੀ ਹਲਕੇ ਦੇ ਹਰ ਪਿੰਡ-ਪਿੰਡ ਜਾ ਕੇ 31 ਮੈਂਬਰੀ ਇਕਾਈਆਂ ਦੀ ਚੋਣ ਕੀਤੀ ਜਾਵੇਗੀ ਅਤੇ ਖ਼ਾਸ ਤੌਰ 'ਤੇ ਘਰੀਂ ਬੈਠੇ ਪੁਰਾਣੇ ਵਰਕਰਾਂ, ਆਗੂਆਂ ਨੂੰ ਅੱਗੇ ਲਿਆ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ, ਮਨਜੀਤ ਸਿੰਘ ਮਹਿਲ ਖ਼ੁਰਦ, ਬੰਨੀ ਖੈਰਾ, ਪ੍ਰਧਾਨ ਜਸਮੇਲ ਸਿੰਘ ਬੜੀ, ਜਗਮੇਲ ਸਿੰਘ ਡੇਅਰੀ ਵਾਲੇ, ਐਡਵੋਕੇਟ ਜਸਬੀਰ ਸਿੰਘ ਖੇੜੀ, ਉਜਾਗਰ ਸਿੰਘ ਛਾਪਾ, ਡਾ: ਬਲਵੰਤ ਰਾਏ ਹਮੀਦੀ, ਸਰਬਜੀਤ ਸਿੰਘ ਸਰਬੀ ਆੜ੍ਹਤੀਆ, ਮਨਦੀਪ ਸਿੰਘ ਹੈਪੀ ਲੋਹਗੜ੍ਹ, ਜਰਨੈਲ ਸਿੰਘ ਠੁੱਲੀਵਾਲ, ਬੱਗਾ ਸਿੰਘ ਮਹਿਲ ਕਲਾਂ, ਪਿਆਰਾ ਸਿੰਘ ਮਾਹਮਦਪੁਰ, ਪ੍ਰਕਾਸ਼ ਸਿੰਘ ਸਹਿਜੜਾ, ਚੇਤਨ ਸਿੰਘ ਕਲਾਲ ਮਾਜਰਾ, ਮਨਜਿੰਦਰ ਸਿੰਘ ਮਨਾਲ ਆਦਿ ਆਗੂਆਂ ਦੀ ਅਗਵਾਈ ਹੇਠ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਮੈਡਮ ਪਿ੍ਤਪਾਲ ਕੌਰ ਬਡਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਨਗਰ ਪੰਚਾਇਤ ਹੰਡਿਆਇਆ ਵਿਖੇ ਕੌਂਸਲਰਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸਕੂਲ ਦੀ ਜਗ੍ਹਾ 'ਤੇ ਕੀਤੇ ਨਜਾਇਜ਼ ਕਬਜ਼ਿਆ ਨੂੰ ਲੈ ਕੇ ਪੁਲਿਸ ਨੇ ਦਿੱਤੀ ਦਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।