ਬਰਨਾਲਾ, 17 ਜੂਨ (ਨਰਿੰਦਰ ਅਰੋੜਾ)-ਸਥਾਨਕ ਆਈ.ਟੀ.ਆਈ. ਚੌਕ ਨੇੜੇ ਮੋਟਰਸਾਈਕਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਬਰਨਾਲਾ ਦੇ ਐਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਕੇਵਲ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਹੰਡਿਆਇਆ ਜੋ ਕਿ ਇੱਕ ਪ੍ਰਾਈਵੇਟ ਫ਼ੈਕਟਰੀ ਵਿਚ ਨੌਕਰੀ ਕਰਦਾ ਸੀ ਆਪਣੇ ਘਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਵੇਰ ਸਮੇਂ ਡਿਊਟੀ 'ਤੇ ਜਾ ਰਿਹਾ ਸੀ | ਜਦੋਂ ਉਹ ਆਈ.ਟੀ.ਆਈ. ਚੌਕ ਨੇੜੇ ਪਹੁੰਚਿਆ ਤਾਂ ਅਚਾਨਕ ਡਿਗ ਗਿਆ ਅਤੇ ਇਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਆਸ ਪਾਸ ਦੇ ਲੋਕਾਂ ਨੇ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਦੀ ਟੀਮ ਵਲੋਂ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ | ਬਾਕੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ |