20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

-ਮਾਮਲਾ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਦਾ- ਬਰਨਾਲਾ 'ਚ ਪੀ.ਆਰ.ਟੀ.ਸੀ./ਪਨਬੱਸ ਮੁਲਾਜ਼ਮਾਂ ਵਲੋਂ 2 ਘੰਟੇ ਸਰਕਾਰ ਵਿਰੁੱਧ ਨਾਅਰੇਬਾਜ਼ੀ <br/>

ਅਜੀਤ ਡੈਸਕ 18-06-2025
ਬਰਨਾਲਾ, 17 ਜੂਨ (ਨਰਿੰਦਰ ਅਰੋੜਾ)-ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਬਰਨਾਲਾ 25/11 ਵਲੋਂ ਅੱਜ ਰੈਗੂਲਰ ਮੁਲਾਜ਼ਮਾਂ ਨਾਲ ਮਿਲ ਕੇ ਬਰਨਾਲਾ ਬੱਸ ਸਟੈਂਡ 'ਤੇ ਦੋ ਘੰਟੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਨਿਰਪਾਲ ਸਿੰਘ ਪੱਪੂ, ਰਣਧੀਰ ਸਿੰਘ ਧੀਰਾ ਨੇ ਕਿਹਾ ਕਿ ਕੰਟਰੈਕਟ ਵਰਕਰਾਂ ਨੂੰ ਤਨਖ਼ਾਹ ਨਹੀਂ ਦਿੱਤੀ ਗਈ ਇਸ ਕਾਰਨ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਘਰੇਲੂ ਬਜਟ ਪ੍ਰਭਾਵਿਤ ਹੋ ਗਿਆ ਹੈ | ਉਨ੍ਹਾਂ ਆਖਿਆ ਕਿ ਸਰਕਾਰ ਤੇ ਮੈਨੇਜਮੈਂਟ ਵਲੋਂ ਪਹਿਲਾਂ ਹੀ ਮੁਲਾਜ਼ਮਾਂ ਤੋਂ ਨਿਗੂਣੀਆਂ ਤਨਖ਼ਾਹਾਂ ਦੇ ਕੰਮ ਕਰਵਾਇਆ ਜਾ ਰਿਹਾ ਹੈ, ਉਹ ਵੀ ਟਾਈਮ ਸਿਰ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਆਖਿਆ ਕਿ ਜਥੇਬੰਦੀਆਂ ਦੀ ਲੰਮੇ ਸਮੇਂ ਤੋਂ ਮੰਗ ਹੈ ਕਿ ਠੇਕੇ 'ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਘੱਟ ਤਨਖ਼ਾਹ ਹਾਸਲ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਾਂ | ਇਹ ਸਬੰਧੀ ਪੀ.ਆਰ.ਟੀ.ਸੀ. ਮੈਨੇਜਮੈਂਟ ਜਾਂ ਪੰਜਾਬ ਸਰਕਾਰ ਵਲੋਂ ਹਲੇ ਤੱਕ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ | ਉਨ੍ਹਾਂ ਆਖਿਆ ਜੇਕਰ ਸਾਡੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਮੈਨੇਜਮੈਂਟ ਦੀ ਹੋਵੇਗੀ | ਜਦੋਂ ਇਸ ਮਾਮਲੇ ਸੰਬੰਧੀ ਡੀਪੂ ਦੇ ਅਕਾਊਾਟ ਅਫਸਰ ਰਮਨ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਨਖ਼ਾਹਾਂ ਨੂੰ ਲੈ ਕੇ ਇਨ੍ਹਾਂ ਵਲੋਂ ਹੜਤਾਲ ਕੀਤੀ ਗਈ ਹੈ ਜਦੋਂ ਵੀ ਹੈੱਡ ਆਫ਼ਿਸ ਤੋਂ ਪੈਸੇ ਆਉਣਗੇ ਅਸੀਂ ਤੁਰੰਤ ਇਨ੍ਹਾਂ ਦੇ ਖਾਤੇ ਵਿਚ ਪਾ ਦੇਵਾਂਗੇ | ਇਸ ਮੌਕੇ ਗੁਰਦੀਪ ਸਿੰਘ, ਮਨਵੀਰ ਸਿੰਘ, ਜਰਨੈਲ ਸਿੰਘ ਹੈੱਡ, ਬੇਅੰਤ ਸਿੰਘ, ਪ੍ਰਦੀਪ ਕੁਮਾਰ, ਸ਼ਿਮਲਾ ਰਾਣੀ, ਅਮਨਦੀਪ ਕੌਰ ਸਬ ਇੰਸਪੈਕਟਰ, ਮਧੂ ਕਾਂਸਲ, ਕੁਲਵਿੰਦਰ ਸਿੰਘ, ਸੰਦੀਪ ਕੌਰ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ ਡਰਾਈਵਰ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਪਾਲ ਸਿੰਘ, ਗੁਰਮੇਲ ਸਿੰਘ, ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਨਿਰਮਾਣ ਵਿਭਾਗ ਦੀ ਵੱਡੀ ਅਣਗਹਿਲੀ ਦਾ ਖ਼ਮਿਆਜ਼ਾ ਭੁਗਤਣ ਲਈ ਮਜਬੂਰ ਹਨ ਤਪਾ ਨਿਵਾਸੀ ਅਗਲੀ ਖ਼ਬਰ ਕੇਸ਼ਵ ਮਿੱਤਲ ਦੇ ਤਪਾ ਪਹੁੰਚਣ 'ਤੇ ਗਲੀ ਨਿਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।