29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨੈਸ਼ਨਲ ਹਾਈਵੇ 'ਤੇ ਸਥਿਤ ਆਈ.ਟੀ.ਆਈ. 'ਚੋਂ ਲੱਖਾਂ ਦਾ ਸਾਮਾਨ ਚੋਰੀ <br/>

ਅਜੀਤ ਡੈਸਕ 19-06-2025
ਟੱਲੇਵਾਲ, 18 ਜੂਨ (ਸੋਨੀ ਚੀਮਾ)-ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਚੀਮਾ ਦੇ ਬੱਸ ਅੱਡੇ 'ਤੇ ਬੀਤੀ ਰਾਤ ਚੋਰਾਂ ਵਲੋਂ ਇਕ ਆਈ.ਟੀ.ਆਈ ਨੂੰ ਨਿਸ਼ਾਨਾ ਬਣਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਾ ਮਾ: ਸੋਹਣ ਲਾਲ ਚੀਮਾ ਅਤੇ ਉਨ੍ਹਾਂ ਦੀ ਪਤਨੀ ਸੋਮਾ ਰਾਣੀ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਮਾਤਾ ਸ਼ਾਂਤੀ ਦੇਵੀ ਆਈ.ਟੀ.ਆਈ ਚਲਾ ਰਹੇ ਹਨ | ਜਿੱਥੋਂ ਬੀਤੀ ਰਾਤ ਚੋਰਾਂ ਵਲੋਂ ਆਈ.ਟੀ.ਆਈ ਦੀ ਛੱਤ ਪਾੜ ਕੇ ਲੱਖਾਂ ਦੀ ਰਾਸ਼ੀ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਇਕ ਏ.ਸੀ, ਲੈਪਟਾਪ, ਡੀ.ਵੀ.ਆਰ ਅਤੇ ਐਲ.ਸੀ.ਡੀ ਚੋਰੀ ਕਰ ਲਈ ਗਈ | ਜਿਨ੍ਹਾਂ ਦੀ ਕੀਮਤ ਇਕ ਲੱਖ ਰੁਪਏ ਤੋਂ ਉੱਪਰ ਬਣਦੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਪੁਲਿਸ ਚੌਂਕੀ ਪੱਖੋ ਕੈਂਚੀਆਂ ਨੂੰ ਸੂਚਿਤ ਕੀਤਾ ਗਿਆ ਹੈ | ਜਿਨ੍ਹਾਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ | ਇਸ ਮਾਮਲੇ ਸਬੰਧੀ ਚੌਂਕੀ ਇੰਚਾਰਜ ਸਰਬਜੀਤ ਸਿੰਘ ਨੇ ਕਿਹਾ ਕਿ ਉਕਤ ਚੋਰੀ ਦੇ ਮਾਮਲੇ ਸਬੰਧੀ ਨੇੜਲੇ ਕੈਮਰੇ ਆਦਿ ਖੰਘਾਲਣ ਤੋਂ ਇਲਾਵਾ ਹੋਰ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਚੋਰ ਜਲਦ ਹੀ ਪੁਲਿਸ ਦੇ ਕਾਬੂ ਵਿਚ ਹੋਣਗੇ |

ਪਿਛਲੀ ਖ਼ਬਰ ਚੋਰੀ ਕਰਨ ਵਾਲੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦੋ ਕਾਰਾਂ ਦੀ ਟੱਕਰ 'ਚ ਦੋ ਲੋਕ ਜ਼ਖ਼ਮੀ, ਪੁਲਿਸ ਨੇ ਇਕ ਕਾਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।