29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਾਸੋ ਆਪ੍ਰੇਸ਼ਨ ਤਹਿਤ ਨਗਰ ਕੌਂਸਲ ਦੇ ਪਿਛਲੇ ਪਾਸੇ ਬਣੀ ਬਸਤੀ 'ਚ ਛਾਪੇਮਾਰੀ <br/>

ਅਜੀਤ ਡੈਸਕ 19-06-2025
ਬਰਨਾਲਾ, 18 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਬਰਨਾਲਾ ਵਲੋਂ ਕਾਸੋ ਅਪ੍ਰੇਸ਼ਨ ਮੁਹਿੰਮ ਤਹਿਤ ਨਗਰ ਕੌਂਸਲ ਬਰਨਾਲਾ ਦੀ ਬੈਕਸਾਈਡ 'ਤੇ ਬਣੀ ਬਸਤੀ 'ਚ ਛਾਪੇਮਾਰੀ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਨਸ਼ਾ ਮੁਕਤ ਕਰਨ ਲਈ ਪੁਲਿਸ ਵਲੋਂ ਵੱਡੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਅਤੇ ਪੁਲਿਸ ਨੂੰ ਲੋਕਾਂ ਦਾ ਵੀ ਭਾਰੀ ਸਹਿਯੋਗ ਮਿਲ ਰਿਹਾ ਹੈ | ਅੱਜ ਨਗਰ ਕੌਂਸਲ ਬਰਨਾਲਾ ਦੀ ਬੈਕਸਾਈਡ 'ਤੇ ਬਣੀ ਬਸਤੀ 'ਚ ਛਾਪੇਮਾਰੀ ਕੀਤੀ ਗਈ | ਇਸ ਛਾਪੇਮਾਰੀ ਦੌਰਾਨ 1356 ਨਸ਼ੀਲੀਆਂ ਗੋਲੀਆਂ, 14 ਨਸ਼ੀਲੀਆਂ ਸ਼ੀਸ਼ੀਆਂ, 117 ਗ੍ਰਾਮ ਨਸ਼ੀਲਾ ਪਾਊਡਰ, 40 ਲੀਟਰ ਲਾਹੁਣ, 39700 ਡਰੱਗਮਨੀ, 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਵੱਖ-ਵੱਖ ਥਾਣਿਆਂ 'ਚ 6 ਮਾਮਲੇ ਦਰਜ ਕੀਤੇ ਗਏ ਹਨ | ਇਸ ਮੌਕੇ ਐਸ.ਪੀ.(ਡੀ) ਅਸ਼ੋਕ ਕੁਮਾਰ ਸ਼ਰਮਾ, ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ, ਡੀ.ਐਸ.ਪੀ. ਕਮਲਜੀਤ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਥਾਣਾ ਸਿਟੀ-1 ਦੇ ਐਸ.ਐਚ.ਓ. ਲਖਵਿੰਦਰ ਸਿੰਘ, ਥਾਣਾ ਸਿਟੀ-2 ਦੇ ਐਸ.ਐਚ.ਓ. ਚਰਨਜੀਤ ਸਿੰਘ, ਥਾਣਾ ਧਨੌਲਾ ਦੇ ਐਸ.ਐਚ.ਓ. ਜਗਜੀਤ ਸਿੰਘ, ਥਾਣਾ ਸਦਰ ਦੇ ਐਸ.ਐਚ.ਓ. ਲਖਵੀਰ ਸਿੰਘ, ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ, ਹੰਡਿਆਇਆ ਚੌਕੀ ਦੇ ਇੰਚਾਰਜ ਏ.ਐਸ.ਆਈ. ਕਰਮਜੀਤ ਸਿੰਘ, ਏ.ਐਸ.ਆਈ. ਅਤਿੰਦਰਜੀਤ ਸਿੰਘ, ਜਗਤਾਰ ਸਿੰਘ ਧਨੌਲਾ, ਮਨਿੰਦਰ ਸਿੰਘ ਮਨੀ ਤੋਂ ਇਲਾਵਾ ਭਾਰੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਮੱੁਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਓਵਰਫ਼ਲੋ ਛੱਪੜ ਦਾ ਹੱਲ ਨਾ ਹੋਣ 'ਤੇ ਭਾਕਿਯੂ ਡਕੌਂਦਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।