ਬਰਨਾਲਾ, 18 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 70 ਲੀਟਰ ਲਾਹੁਣ ਸਮੇਤ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਸ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸ਼ਰਾਬ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਮੇਲ ਸਿੰਘ ਪੱੁਤਰ ਗੋਬਿੰਦ ਸਿੰਘ ਵਾਸੀ ਨਾਈਵਾਲਾ ਰੋਡ ਬਰਨਾਲਾ ਆਪਣੇ ਘਰ ਨਾਜਾਇਜ਼ ਸ਼ਰਾਬ ਕੱਢ ਕੇ ਵੇਚਦਾ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਗੁਰਮੇਲ ਸਿੰਘ ਨੂੰ 70 ਲੀਟਰ ਲਾਹੁਣ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰ ਦਿੱਤਾ ਹੈ |