28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ <br/>

ਅਜੀਤ ਡੈਸਕ 19-06-2025
ਕੌਹਰੀਆਂ, 18 ਜੂਨ (ਸੁਨੀਲ ਕੁਮਾਰ ਗਰਗ)- ਹਲਕਾ ਦਿੜਬਾ ਦੇ ਅਧੀਨ ਪੈਂਦੇ ਪਿੰਡ ਉਭਿਆ ਵਿਖੇ ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈਜ਼ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਗੁਰੂ ਘਰ ਵਿਚ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਜੋ ਮਾਪੇ ਲੜਕੀਆਂ ਦਾ ਵਿਆਹ ਕਰਨ ਤੋਂ ਸਮਰੱਥ ਹਨ ਜਾਂ ਵਿਆਹ 'ਤੇ ਪੈਸੇ ਖ਼ਰਚਣ ਤੋਂ ਅਸਮਰਥ ਹਨ ਉਨ੍ਹਾਂ ਲਈ ਕੁਝ ਸੰਸਥਾਵਾਂ ਜਾਂ ਅਜਿਹੇ ਵੀਰ ਰੱਬ ਬਹੁੜਦੇ ਹਨ | ਲੜਕੀਆਂ ਦੇ ਹੱਥ ਪੀਲੇ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੁੰਦਾ ਹੈ | ਨਵ-ਵਿਆਹੇ ਜੋੜਿਆਂ ਨੂੰ ਆਪਣਾ ਆਸ਼ੀਰਵਾਦ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਜ਼ਿੰਦਗੀ ਦੇ ਨਵੇਂ ਪੜਾਅ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ | ਹਰ ਜੋੜੇ ਨੂੰ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਸਰਪੰਚ ਗਗਨ ਚਹਿਲ, ਮਹਿੰਦਰ ਸਿੰਘ ਚਹਿਲ, ਬੋਰੀਆ ਸਿੰਘ, ਰਮੇਸ਼ਰ ਦਾਸ, ਮੰਗਾ ਰਾਮ, ਲਾਭ ਸਿੰਘ, ਮਨੀ ਪੰਡਤ, ਬਲਕਾਰ ਸਿੰਘ, ਗੁਰਦੀਪ ਸਿੰਘ, ਬਲਜੀਤ ਪੁਰੀ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਕੁਲਦੀਪ ਅÏਲਖ, ਕਰਨ ਸ਼ਰਮਾ, ਗਗਨ ਮਹਿਲ, ਮਨਪ੍ਰੀਤ ਪੰਚ, ਬਿੱਕਰ ਸਿੰਘ, ਲਾਭ ਮਿਸਤਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸਕੂਲੀ ਬੱਚਿਆਂ ਦਾ 15 ਦਿਨਾ ਜੀਵਨ ਜਾਚ ਕੈਂਪ ਲਗਾਇਆ ਅਗਲੀ ਖ਼ਬਰ ਸੇਵਾ ਕੇਂਦਰ ਰਾਹੀਂ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।