ਬਰਨਾਲਾ, 19 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 600 ਪਰੈਗਾਬਲਿਨ ਕੈਪਸੂਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਕਰਮ ਖ਼ਾਨ ਅੱਕੂ ਪੱੁਤਰ ਅਸਲਮ ਖ਼ਾਨ ਵਾਸੀ ਬਾਜਵਾ ਪੱਤੀ ਬਰਨਾਲਾ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਜੋ ਕਿ ਅੱਜ ਵੀ ਦਸਹਿਰਾ ਗਰਾਊਾਡ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 600 ਪਰੈਗਾਬਲਿਨ ਕੈਪਸੂਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਗੁਰਸੇਵਕ ਸਿੰਘ ਹਨ |