06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਵਾਰਡ ਨੰ: 5 ਵਿਚ ਟਿਊਬਵੈੱਲ ਲਗਾਉਣ ਲਈ ਜਗ੍ਹਾ ਵਾਸਤੇ ਗੁ: ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਨੇ ਕੀਤੀ 2 ਲੱਖ 80 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ

ਅਜੀਤ ਡੈਸਕ 20-06-2025
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੇ ਵਾਰਡ ਨੰ: 5 ਵਿਚ ਪੀਣ ਵਾਲੀ ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਟਿਊਬਵੈੱਲ ਲਗਾਉਣ ਵਾਸਤੇ ਜਗ੍ਹਾ ਦੀ ਰਜਿਸਟਰੀ ਨਗਰ ਕੌਂਸਲ ਬਰਨਾਲਾ ਦੇ ਨਾਂਅ ਕਰਵਾਉਣ ਲਈ 2 ਲੱਖ 80 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਅਤੇ ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਵਾਰਡ ਨੰਬਰ 5 ਵਿਚ ਪੀਣ ਵਾਲੀ ਪਾਣੀ ਦੀ ਕਾਫ਼ੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਪਿਛਲੇ ਦਿਨੀਂ ਨਗਰ ਕੌਂਸਲ ਬਰਨਾਲਾ ਵਲੋਂ ਵਾਰਡ ਵਿਚ ਨਵਾਂ ਟਿਊਬਵੈੱਲ ਲਗਾਉਣ ਲਈ ਮਨਜ਼ੂਰ ਕੀਤਾ ਗਿਆ ਸੀ ਪਰ ਨਗਰ ਕੌਂਸਲ ਨੂੰ ਕੋਈ ਸਰਕਾਰੀ ਜਗ੍ਹਾ ਨਹੀਂ ਸੀ ਮਿਲ ਰਹੀ | ਇਸ ਲਈ ਪ੍ਰਾਈਵੇਟ ਜਗ੍ਹਾ ਖ਼ਰੀਦਣੀ ਪਈ | ਵਾਰਡ ਨੰਬਰ 5 ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਇਸ ਜਗ੍ਹਾ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 2 ਲੱਖ 80 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਸਬੰਧੀ ਕੋਈ ਮੁਸ਼ਕਿਲ ਨਾ ਆਵੇ | ਸਾਬਕਾ ਕੌਂਸਲਰ ਤੇਜਿੰਦਰ ਸਿੰਘ ਸੋਨੀ ਜਾਗਲ ਨੇ ਟਿਊਬਵੈੱਲ ਲਗਾਉਣ ਲਈ ਕੀਤੀ ਗਈ ਆਰਥਿਕ ਸਹਾਇਤਾ ਲਈ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੀ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਅਹੁਦੇਦਾਰ ਅਤੇ ਮੈਂਬਰ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਤਤਪਰ ਰਹਿੰਦੇ ਹਨ | ਇਸ ਮੌਕੇ ਜਨਰਲ ਸਕੱਤਰ ਅਜੀਤਪਾਲ ਸਿੰਘ ਸੰਧੂ, ਮੈਂਬਰ ਨਾਜ਼ਰ ਸਿੰਘ ਸੰਧੂ, ਮੈਂਬਰ ਸੁਖਦੇਵ ਸਿੰਘ ਸੰਧੂ, ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ, ਗੁਰਮੇਲ ਸਿੰਘ ਸੰਧੂ, ਗੁਰਜੀਤ ਸਿੰਘ ਸੰਧੂ, ਗੁਰਮੀਤ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਚੰਨਣਵਾਲ ਤੋਂ ਹਠੂਰ ਤੱਕ ਸੜਕ ਪਿਛਲੇ ਲੰਬੇ ਸਮੇਂ ਤੋਂ ਨਾ ਬਣਨ ਕਾਰਨ ਲੋਕ ਹੋ ਰਹੇ ਹਨ ਖੱਜਲ ਖ਼ੁਆਰ ਅਗਲੀ ਖ਼ਬਰ ਗ੍ਰਾਮ ਪੰਚਾਇਤ ਸ਼ਹਿਣਾ ਨੇ ਪੰਚਾਇਤੀ ਟੱਕਾਂ ਦੀ ਨਿਸ਼ਾਨਦੇਹੀ ਕਰਵਾ ਕੇ ਕਬਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।