225 ਸਿਗਨੋਰ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਅਜੀਤ ਡੈਸਕ
20-06-2025
ਬਰਨਾਲਾ, 19 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 225 ਸਿਗਨੋਰ ਕੈਪਸੂਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਏ.ਐੱਸ.ਆਈ. ਰਾਜੀਵ ਕੁਮਾਰ ਨੂੰ ਸੂਚਨਾ ਮਿਲੀ ਕਿ ਜਸ਼ਨਪ੍ਰੀਤ ਸਿੰਘ ਪੱੁਤਰ ਬੂਟਾ ਸਿੰਘ ਵਾਸੀ ਠੀਕਰੀਵਾਲਾ ਨਸ਼ਾ ਵੇਚਣ ਦਾ ਆਦੀ ਹੈ | ਜੋ ਕਿ ਅੱਜ ਮਿੰਨੀ ਬੱਸ ਸਟੈਂਡ ਦੀ ਬੈਕ ਸਾਈਡ ਅਗਰਸੈਨ ਕਾਲੋਨੀ ਘੁੰਮਦਾ ਦੇਖਿਆ ਗਿਆ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 225 ਸਿਗਨੋਰ ਕੈਪਸੂਲਾਂ ਸ਼ੁਰੂ ਕਰ ਦਿੱਤੀ ਹੈ |