07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕੌਮਾਂਤਰੀ ਯੋਗ ਦਿਵਸ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਅਜੀਤ ਡੈਸਕ 20-06-2025
•ਐੱਸ.ਡੀ.ਐੱਮ. ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਸੀ.ਐੱਮ. ਦੀ ਯੋਗਸ਼ਾਲਾ ਬੈਨਰ ਹੇਠ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਬਰਨਾਲਾ ਹਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਹ ਯੋਗ ਸਮਾਗਮ ਸਵੇਰੇ 6 ਵਜੇ ਤੋਂ 7:30 ਵਜੇ ਤੱਕ ਕਰਵਾਇਆ ਜਾਵੇਗਾ | ਜਿਸ ਵਿਚ ਵੱਖ-ਵੱਖ ਸੰਸਥਾਵਾਂ, ਅਧਿਕਾਰੀ, ਕਰਮਚਾਰੀ ਅਤੇ ਆਮ ਲੋਕ ਸ਼ਿਰਕਤ ਕਰਨਗੇ | ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਸਮਾਗਮ ਹੋਣਗੇ | ਉਨ੍ਹਾਂ ਆਪਣੇ ਦਫ਼ਤਰ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਉਨ੍ਹਾਂ ਅਪੀਲ ਕੀਤੀ ਕਿ ਹਰ ਜ਼ਿਲ੍ਹਾ ਵਾਸੀ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਵੇ ਜੋ ਕਿ ਤੰਦਰੁਸਤ ਸਿਹਤ ਦਾ ਮੁੱਢ ਹੈ |
ਪਿਛਲੀ ਖ਼ਬਰ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ... ਅਗਲੀ ਖ਼ਬਰ 225 ਸਿਗਨੋਰ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।