07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ ਗੁਰਬਿੰਦਰ ਸਿੰਘ

ਅਜੀਤ ਡੈਸਕ 20-06-2025
ਤਪਾ ਮੰਡੀ, 19 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਵਿਚ ਡੀ.ਐੱਸ.ਪੀ. ਗੁਰਬਿੰਦਰ ਸਿੰਘ ਦੇ ਹੁਕਮਾਂ ਤੇ ਸਬ-ਡਵੀਜ਼ਨ ਤਪਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਦੋਸ਼ੀਆਨ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਤਪਾ ਗੁਰਬਿੰਦਰ ਸਿੰਘ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਆਪੇ੍ਰਸ਼ਨ ਕਾਸੋ ਤਹਿਤ ਥਾਣਾ ਤਪਾ ਦੇ ਮੁਖੀ ਸ਼ਰੀਫ ਖ਼ਾਨ ਵਲੋਂ ਧਰਮਾ ਸਿੰਘ ਵਾਸੀ ਘੁੰਨਸ ਰੋਡ ਤਪਾ ਅਤੇ ਸੋਨੂੰ ਕੁਮਾਰ ਵਾਸੀ ਢਿਲਵਾਂ ਰੋਡ ਤਪਾ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਮੁਖੀ ਰੂੜੇਕੇ ਕਲਾ ਮੈਡਮ ਰੇਨੂੰ ਪਰੋਚਾ ਵਲੋਂ ਦੋਸ਼ੀ ਰਾਹੁਲ ਪੁੱਤਰ ਪ੍ਰਦੀਪ ਵਾਸੀ ਪੱਤੀ ਰੋਡ ਬਰਨਾਲਾ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 27 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਅਤੇ ਦੋਸ਼ੀ ਜਗਤਾਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਰੂੜੇਕੇ ਕਲਾਂ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤਾ | ਇਸ ਤੋਂ ਇਲਾਵਾ ਥਾਣਾ ਭਦੌੜ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਵਲੋਂ ਦੋਸ਼ੀ ਸੱਤਪਾਲ ਸਿੰਘ ਉਰਫ਼ ਸੱਤਾ ਪੁੱਤਰ ਗੋਰਾ ਸਿੰਘ ਵਾਸੀ ਭਦੌੜ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ ਇਕ ਲਾਈਟਰ, ਪੱਨੀ ਅਤੇ 10 ਰੁਪਏ ਦਾ ਜਲਿਆ ਹੋਇਆ ਨੋਟ ਬਰਾਮਦ ਕਰਵਾਇਆ | ਪੁਲਿਸ ਨੇ ਉਕਤਾਨ ਦੋਸ਼ੀਆਨ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਕੌਮਾਂਤਰੀ ਯੋਗ ਦਿਵਸ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।