07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 20-06-2025

•ਹੜਤਾਲ 10ਵੇਂ ਦਿਨ ਵੀ ਰਹੀ ਜਾਰੀ
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਹੜਤਾਲ 10ਵੇਂ ਦਿਨ ਵੀ ਜਾਰੀ ਹੈ | ਬਰਨਾਲਾ ਵਿਖੇ ਹੜਤਾਲ ਦੇ ਚਲਦਿਆਂ ਅੱਜ ਯੂਨੀਅਨ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਉਪਰੰਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਜਲੂਰ ਨੇ ਦੱਸਿਆ ਕਿ ਜਿਨ੍ਹਾਂ ਚਿਰ ਤੱਕ ਸਰਕਾਰ ਵਲੋਂ ਸਰਕਾਰ ਵਲੋਂ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਮਿਤੀ 21 ਜੂਨ ਤੋਂ ਪੰਜਾਬ ਭਰ ਵਿਚ ਸੀਵਰੇਜ ਦੀਆਂ ਮੋਟਰਾਂ ਬੰਦ ਕਰ ਦਿੱਤੀਆਂ ਜਾਣਗੀਆਂ | ਜਿਸ ਦੀ ਜ਼ੰੁਮੇਵਾਰੀ ਸਰਕਾਰ ਅਤੇ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਸੂਬਾ ਬਾਡੀ ਨਾਲ ਮੀਟਿੰਗ ਕਰਕੇ ਸੀਵਰੇਜ ਬੋਰਡ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਵੀ ਚਾਵਰੀਆ ਨੇ ਪੂਰਨ ਹਮਾਇਤ ਕਰਨ ਦਾ ਭਰੋਸਾ ਦਿੱਤਾ ਅਤੇ ਬਰਨਾਲਾ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਿੰਕੂ ਕੁਮਾਰ ਨੇ ਵੀ ਪੂਰਨ ਹਮਾਇਤ ਕਰਨ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਬਲਦੇਵ ਸਿੰਘ ਮੰਡੇਰ ਸੂਬਾ ਮੀਤ ਪ੍ਰਧਾਨ, ਮਿਲਖਾ ਸਿੰਘ ਸੂਬਾ ਸਹਾਇਕ ਸਕੱਤਰ, ਵਿਨੋਦ ਕੁਮਾਰ ਸੂਬਾ ਆਗੂ, ਗੁਰਦੀਪ ਭਦੌੜ, ਅਨਮੋਲ ਭਦੌੜ, ਸੰਜੀਵ ਜਿੰਦਲ, ਗੁਰਪ੍ਰੀਤ ਧਨੌਲਾ, ਗੁਰਦੀਪ ਜਲੂਰ, ਮਨਜੀਤ ਮਹਿਤਾ, ਰੌਸ਼ਨ ਲਾਲ, ਸੁਰੇਸ਼ ਕੁਮਾਰ, ਸਰਵਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੰਡਿਆਇਆ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।