07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਹੰਡਿਆਇਆ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-06-2025
ਹੰਡਿਆਇਆ, 19 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਪੁਲਿਸ ਵਲੋਂ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਸਲਾਣੀ ਪੱਤੀ ਹੰਡਿਆਇਆ ਅਤੇ ਲਾਭ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਖੁੱਡੀ ਖ਼ੁਰਦ ਨੂੰ 32 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸ ਮੌਕੇ ਏ.ਐੱਸ.ਆਈ. ਗੁਰਮੇਲ ਸਿੰਘ, ਹੌਲਦਾਰ ਬਲਵਿੰਦਰ ਸਿੰਘ ਅਤੇ ਕਾਂਸਟੇਬਲ ਰਮਨਦੀਪ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਪੰਚਾਇਤ ਹੰਡਿਆਇਆ ਨੇ ਨਜਾਇਜ਼ ਕਬਜ਼ਾ ਛੁਡਵਾਇਆ ਅਗਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।