07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਗਰ ਪੰਚਾਇਤ ਹੰਡਿਆਇਆ ਨੇ ਨਜਾਇਜ਼ ਕਬਜ਼ਾ ਛੁਡਵਾਇਆ

ਅਜੀਤ ਡੈਸਕ 20-06-2025
ਹੰਡਿਆਇਆ, 19 ਜੂਨ (ਗੁਰਜੀਤ ਸਿੰਘ ਖੁੱਡੀ)-ਨਗਰ ਪੰਚਾਇਤ ਹੰਡਿਆਇਆ ਵਲੋਂ ਨਗਰ ਪੰਚਾਇਤ ਦੀ ਮਾਲਕੀ ਵਾਲੇ ਧਨੌਲਾ ਖ਼ੁਰਦ ਰੋਡ ਦੀ ਜਗ੍ਹਾ ਵਾਲੇ ਛੱਪੜ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ | ਬੀਤੇ ਵੱਖ-ਵੱਖ ਅਖ਼ਬਾਰਾਂ ਵਿਚ ਨਾਜਾਇਜ਼ ਕਬਜ਼ੇ ਕਰਨ ਦੀਆ ਖ਼ਬਰਾਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਹੋਈਆ ਸਨ | ਜਿਨ੍ਹਾਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਨੋਟਿਸ ਲੈਣ ਨਾਲ ਨਗਰ ਪੰਚਾਇਤ ਵਲੋਂ ਛੱਪੜ 'ਤੇ ਕੀਤਾ ਨਾਜਾਇਜ਼ ਕਬਜ਼ਾ ਹਟਾਇਆ ਗਿਆ | ਇਸ ਸਬੰਧੀ ਨਗਰ ਪੰਚਾਇਤ ਹੰਡਿਆਇਆ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਵਿਸ਼ਾਲਦੀਪ ਨੇ ਦੱਸਿਆ ਕਿ ਇੱਥੇ ਧਨੌਲਾ ਖ਼ੁਰਦ ਰੋਡ ਦੀ ਜਗ੍ਹਾ ਵਾਲੇ ਛੱਪੜ 'ਤੇ ਹਰਮੇਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਵਾਰਡ ਨੰਬਰ 2 ਹੰਡਿਆਇਆ ਵਲੋਂ ਆਪਣੇ ਪੁਰਾਣੇ ਘਰ ਦਾ ਏਰੀਆ ਛੱਪੜ ਵੱਲ ਵਧਾ ਕੇ ਨਾਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਉਸ ਨੇ ਛੁੱਟੀਆਂ ਦਾ ਲਾਹਾ ਲੈਂਦਿਆਂ ਹੋਰ ਜਗ੍ਹਾ ਵਧਾ ਕੇ ਨਾਜਾਇਜ਼ ਉਸਾਰੀ ਕੀਤੀ ਗਈ ਸੀ, ਜਿਸ ਨੂੰ ਨਗਰ ਪੰਚਾਇਤ ਹੰਡਿਆਇਆ ਵਲੋਂ ਕਾਰਵਾਈ ਕਰਦਿਆਂ ਢਾਹ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁੱਝ ਘਰਾਂ ਨੇ ਪਿਛਲਾ ਪਾਸਾ ਛੱਪੜ ਵੱਲ ਖੁੱਲ੍ਹਾ ਰੱਖਿਆ ਹੋਇਆ ਸੀ | ਜਿਸ ਬਾਰੇ ਉਨ੍ਹਾਂ ਨੂੰ ਨੋਟਿਸ ਵੀ ਕੱਢਿਆ ਗਿਆ ਸੀ | ਇਸ ਸਬੰਧੀ ਕਾਰਵਾਈ ਕਰਦਿਆਂ ਨਗਰ ਪੰਚਾਇਤ ਸਟਾਫ਼ ਵਲੋਂ ਛੱਪੜ ਵੱਲ ਮਿੱਟੀ ਦੀ ਭਿੜੀ ਬਣਾ ਦਿੱਤੀ ਗਈ ਅਤੇ ਪਾਣੀ ਦਾ ਵਹਾਅ ਓਧਰ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਆਰੀਆਭੱਟ ਕਾਲਜ ਦਾ ਐੱਮ.ਐੱਸ.ਸੀ. ਗਣਿਤ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹੰਡਿਆਇਆ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।