07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਈ-ਸਕੂਟਰ ਦੀ ਟਰਾਲੇ ਨਾਲ ਟੱਕਰ 'ਚ ਔਰਤ ਦੀ ਮੌਤ

ਅਜੀਤ ਡੈਸਕ 20-06-2025
ਬਠਿੰਡਾ, 19 ਜੂਨ (ਅਵਤਾਰ ਸਿੰਘ ਕੈਂਥ)-ਸ਼ਹੀਦ ਨੰਦ ਸਿੰਘ (ਫੌਜੀ) ਚੌਕ 'ਤੇ ਇਕ ਟਰਾਲੇ ਨਾਲ ਇਕ ਈ-ਸਕੂਟਰ ਦੀ ਟੱਕਰ ਨਾਲ ਔਰਤ ਗੰਭੀਰ ਜ਼ਖ਼ਮੀ ਹੋ ਗਈ¢ ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ, ਵਿਸ਼ਾਲ ਚੌਹਾਨ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਅਤੇ ਬੇਹੋਸ਼ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਸੀ ਵਾਰਡ 'ਚ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ¢ ਮਿ੍ਤਕ ਔਰਤ ਮੀਨਾ ਰਾਣੀ (53) ਪਤਨੀ ਰਾਕੇਸ਼ ਕੁਮਾਰ ਵਾਸੀ ਕਮਲਾ ਨਹਿਰੂ ਕਲੋਨੀ ਦੇ ਰਹਿਣ ਵਾਲੀ ਸੀ¢ ਘਟਨਾ ਸਥਾਨ ਤੋਂ ਟਰਾਲੇ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਟਰਾਲੇ ਨੂੰ ਕਬਜ਼ੇ 'ਚ ਲੈ ਲਿਆ ਹੈ |

ਪਿਛਲੀ ਖ਼ਬਰ ਐੱਸ.ਐੱਸ.ਪੀ. ਵਲੋਂ ਚੌਂਕੀ ਇੰਚਾਰਜ ਨਵਯੁੱਗਦੀਪ ਸਿੰਘ ਦੋ ਪ੍ਰਸ਼ੰਸਾ ਪੱਤਰਾਂ ਅਤੇ ਦੋ ਨਗਦ ਇਨਾਮਾਂ ਨਾਲ ਸਨਮਾਨਿਤ <br/... ਅਗਲੀ ਖ਼ਬਰ ਚੰਡੀਗੜ੍ਹ ਤੋਂ ਪਿੰਡ ਆਏ ਨੌਜਵਾਨ ਨੂੰ ਸ਼ਰੇਆਮ ਬਾਜ਼ਾਰ 'ਚ ਕੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।